ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 24 ਨੂੰ
ਜਗਰਾਉਂ, 21 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਸੋਢੀ ਸੁਲਤਾਨ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਅਗਵਾੜ ਗੁਜਰਾਂ ਜਗਰਾਉਂ ਵਿਖੇ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ 24 ਅਕਤੂਬਰ ਦਿਨ ਸ਼ਨੀਵਾਰ ਨੂੰ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਜਾਵੇਗਾ।
ਜਗਰਾਉਂ, 21 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਸੋਢੀ ਸੁਲਤਾਨ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਅਗਵਾੜ ਗੁਜਰਾਂ ਜਗਰਾਉਂ ਵਿਖੇ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ 24 ਅਕਤੂਬਰ ਦਿਨ ਸ਼ਨੀਵਾਰ ਨੂੰ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਜਾਵੇਗਾ। ਸਮਾਗਮਾਂ ਸਬੰਧੀ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਚੌਥੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਾਡੇ ਲਈ ਅਥਾਹ ਖ਼ੁਸ਼ੀਆਂ ਅਤੇ ਰੂਹਾਨੀ ਖੇੜਾ ਲੈ ਕੇ ਆਉਂਦਾ ਹੈ। ਸਤਿਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਨਾਮ ਸਿਮਰਨ ਦੇ ਮਾਰਗ ’ਤੇ ਚੱਲ ਕੇ ਹੀ ਮਨੁੱਖੀ ਜੀਵਨ ਦਾ ਕਲਿਆਣ ਹੋ ਸਕਦਾ ਹੈ। ਮੈਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਅਤੇ ਖ਼ੁਸ਼ੀਆਂ ਪ੍ਰਾਪਤ ਕਰਨ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਆਗੂ ਦੀਪਇੰਦਰ ਸਿੰਘ ਭੰਡਾਰੀ ਅਤੇ ਰਿੰਕੀ ਚਾਵਲਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ 27 ਅਤੇ 28 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਜਥੇ ਸੰਗਤਾਂ ਨੂੰ ਗੁਰਬਾਣੀ ਜਸ ਸੁਣਾ ਕੇ ਨਿਹਾਲ ਕਰਨਗੇ।