ਝੋਰੜਾਂ ਦੀ ਦਾਣਾ ਮੰਡੀ ਵਿਖੇ ਹਠੂਰ ਤੇ ਰਾਏਕੋਟ ਦੇ ਚੇਅਰਮੈਨਾਂ ਨੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ
ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਝੋਰੜਾਂ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਤੂਰ ਨੇ ਸਾਂਝੇ ਤੌਰ ’ਤੇ ਕੀਤਾ।
ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਝੋਰੜਾਂ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਤੂਰ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਸੈਕਟਰੀ ਗੁਰਦੀਪ ਸਿੰਘ ਖੰਗੂੜਾ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਦੋਵੇਂ ਚੇਅਰਮੈਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੰਡੀ ਵਿਖੇ ਪਨਗ੍ਰੇਨ ਖਰੀਦ ਏਜੰਸੀ ਵਲੋਂ ਝੋਨਾ ਖ਼ਰੀਦਿਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਖ਼ਰੀਦ ਏਜੰਸੀ ਪਨਗਰੇਨ ਦੇ ਇੰਸਪੈਕਟਰ ਰੋਹਿਤ ਸ਼ਰਮਾ, ਕਲਰਕ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।