ਸ੍ਰੀ ਵੈਸ਼ਨੋ ਡਰਾਮੈਟਿਕ ਕਲੱਬ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਸ਼ਰਧਾ ਨਾਲ ਕਰਵਾਇਆ
ਜਗਰਾਉਂ, 22 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸ੍ਰੀ ਵੈਸ਼ਨੋ ਡਰਾਮੈਟਿਕ ਕਲੱਬ ਜਗਰਾਉਂ ਵੱਲੋਂ ਕਰਵਾਈ ਜਾ ਰਹੀ ਰਾਮ ਨਾਟਕ ਲੜੀ ਤਹਿਤ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਰਾਜ ਤਿਲਕ ਕੀਤਾ।
ਜਗਰਾਉਂ, 22 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸ੍ਰੀ ਵੈਸ਼ਨੋ ਡਰਾਮੈਟਿਕ ਕਲੱਬ ਜਗਰਾਉਂ ਵੱਲੋਂ ਕਰਵਾਈ ਜਾ ਰਹੀ ਰਾਮ ਨਾਟਕ ਲੜੀ ਤਹਿਤ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਰਾਜ ਤਿਲਕ ਕੀਤਾ। ਸਮਾਗਮ ਦੌਰਾਨ ਧਾਰਮਿਕ ਸ਼ਰਧਾ ਦਾ ਮਾਹੌਲ ਬਣਿਆ ਰਿਹਾ ਅਤੇ ਸ਼ਹਿਰ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਵਿਧਾਇਕਾ ਬੀਬੀ ਮਾਣੂੰਕੇ ਨੇ ਕਲੱਬ ਪ੍ਰਧਾਨ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਸ੍ਰੀ ਵੈਸ਼ਨੋ ਡਰਾਮੈਟਿਕ ਕਲੱਬ ਦੇ ਪ੍ਰਧਾਨ ਰਵਿੰਦਰ ਕੁਮਾਰ ਸੱਭਰਵਾਲ ਨੀਟਾ ਵੱਲੋਂ ਸਮੂਹ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਰਾਜ ਤਿਲਕ ਸਮਾਗਮ ਧੂਮਧਾਮ ਨਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਰਾਹੀਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਅਤੇ ਆਦਰਸ਼ਾਂ ਨਾਲ ਲੋਕਾਂ ਨੂੰ ਜੋੜਨ ਦਾ ਉਪਰਾਲਾ ਮਹੱਤਵਪੂਰਨ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਵਰਿੰਦਰ ਸਿੰਘ ਕਲੇਰ, ਕੌਂਸਲਰ ਸੁਨੈਨਾ ਮਲਹੋਤਰਾ, ਕੁਲਵੰਤ ਸਿੰਘ, ਸਾਜਨ ਮਲਰੋਤਰਾ, ਅਨਿਲ ਕੁਮਾਰ ਸ਼ੰਟੀ ਚੋਪੜਾ, ਕਿਸ਼ਨ ਕੁਮਾਰ, ਅਮਨ ਕਪੂਰ ਬੌਬੀ, ਚੰਚਲ ਜੋਸ਼ੀ, ਦੀਪਕ ਲੂੰਬਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।