ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਅਥਲੀਟ ਦਿਲਪ੍ਰੀਤ ਸਿੰਘ ਢਿੱਲੋਂ ਨੇ ਜਿੱਤਿਆ ਚਾਂਦੀ ਦਾ ਤਗਮਾ
ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਉੱਭਰਦੇ ਐਥਲੀਟ ਦਿਲਪ੍ਰੀਤ ਸਿੰਘ ਢਿੱਲੋਂ ਨੇ ਰਾਸ਼ਟਰੀ ਪੱਧਰ ਦੀ ਖੇਡ ਪ੍ਰਤੀਯੋਗਤਾ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ, ਇਲਾਕੇ ਅਤੇ ਪੰਜਾਬ ਰਾਜ ਦਾ ਨਾਂ ਪੂਰੇ ਦੇਸ਼ ਭਰ ’ਚ ਰੌਸ਼ਨ ਕੀਤਾ ਹੈ। ਦੇਹਰਾਦੂਨ (ਉੱਤਰਾਖੰਡ) ਵਿਖੇ ਆਯੋਜਿਤ ਕੀਤੀ ਗਈ 37ਵੀਂ ਨੌਰਥ ਜੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਦਿਲਪ੍ਰੀਤ ਸਿੰਘ ਢਿੱਲੋਂ ਨੇ ਪੰਜਾਬ ਰਾਜ ਦੀ ਨੁਮਾਇੰਦਗੀ ਕਰਦਿਆਂ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ।
ਗ
ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਅਥਲੀਟ ਦਿਲਪ੍ਰੀਤ ਸਿੰਘ ਢਿੱਲੋਂ ਨੇ ਜਿੱਤਿਆ ਚਾਂਦੀ ਦਾ ਤਗਮਾ
23-10-2026
ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਉੱਭਰਦੇ ਐਥਲੀਟ ਦਿਲਪ੍ਰੀਤ ਸਿੰਘ ਢਿੱਲੋਂ ਨੇ ਰਾਸ਼ਟਰੀ ਪੱਧਰ ਦੀ ਖੇਡ ਪ੍ਰਤੀਯੋਗਤਾ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ, ਇਲਾਕੇ ਅਤੇ ਪੰਜਾਬ ਰਾਜ ਦਾ ਨਾਂ ਪੂਰੇ ਦੇਸ਼ ਭਰ ’ਚ ਰੌਸ਼ਨ ਕੀਤਾ ਹੈ। ਦੇਹਰਾਦੂਨ (ਉੱਤਰਾਖੰਡ) ਵਿਖੇ ਆਯੋਜਿਤ ਕੀਤੀ ਗਈ 37ਵੀਂ ਨੌਰਥ ਜੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਦਿਲਪ੍ਰੀਤ ਸਿੰਘ ਢਿੱਲੋਂ ਨੇ ਪੰਜਾਬ ਰਾਜ ਦੀ ਨੁਮਾਇੰਦਗੀ ਕਰਦਿਆਂ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਇਸ ਉੱਤਰੀ ਜ਼ੋਨ ਥਲੈਟਿਕਸ ਟੂਰਨਾਮੈਂਟ ਦੌਰਾਨ ਪੰਜਾਬ ਤੋਂ ਇਲਾਵਾ ਦਿੱਲੀ, ਹਰਿਆਣਾ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਬਿਹਾਰ ਅਤੇ ਮੱਧ ਪ੍ਰਦੇਸ਼ ਆਦਿ ਵੱਖ-ਵੱਖ ਰਾਜਾਂ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਸਾਰੇ ਰਾਜਾਂ ਦੇ ਚੋਟੀ ਦੇ ਐਥਲੀਟਾਂ ਨਾਲ ਸਖ਼ਤ ਮੁਕਾਬਲੇ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਹੋਣਹਾਰ ਖਿਡਾਰੀ ਦਿਲਪ੍ਰੀਤ ਢਿੱਲੋਂ ਨੇ 80 ਮੀਟਰ ਹਰਡਲਜ਼ ਦੌੜ ਵਿਚ ਆਪਣੀ ਵਧੀਆ ਖੇਡ ਤਕਨੀਕ ਅਤੇ ਸਖ਼ਤ ਮਿਹਨਤ ਦੇ ਬਲਬੂਤੇ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਵੱਡੀ ਪ੍ਰਾਪਤੀ ’ਤੇ ਸਕੂਲ ਪਹੁੰਚਣ ’ਤੇ ਜੇਤੂ ਖਿਡਾਰੀ ਦਿਲਪ੍ਰੀਤ ਸਿੰਘ ਢਿੱਲੋਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਖ਼ੁਸ਼ੀ ਦੇ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ ਅਤੇ ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਨੇ ਜੇਤੂ ਖਿਡਾਰੀ ਦਿਲਪ੍ਰੀਤ ਸਿੰਘ, ਉਸ ਦੇ ਮਾਪਿਆਂ ਅਤੇ ਖਿਡਾਰੀ ਨੂੰ ਤਿਆਰ ਕਰਨ ਵਾਲੇ ਕੋਚ ਬਲਕਾਰ ਸਿੰਘ ਸਰ੍ਹਾਂ ਅਤੇ ਕੋਚ ਜਸਵਿੰਦਰ ਸਿੰਘ ਨੂੰ ਉਚੇਚੇ ਤੌਰ ’ਤੇ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲਾਂ ਮਾਰਨਾ ਸਕੂਲ ਦੀ ਰਵਾਇਤ ਰਹੀ ਹੈ, ਬਲਕਿ ਦਿਲਪ੍ਰੀਤ ਢਿੱਲੋਂ ਦੀ ਇਹ ਜਿੱਤ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਉਨ੍ਹਾਂ ਖਿਡਾਰੀ ਦੇ ਉੱਜ਼ਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਸਟਾਫ਼ ਮੈਡਮ ਵੀਰਾਂ ਕੌੜਾ, ਜਗਰੂਪ ਸਿੰਘ, ਰੀਤੂ ਕਮਲ, ਵੀਰ ਕੌਰ ਆਦਿ ਹਾਜ਼ਰ ਸਨ।