23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਿਹਾੜੇ ਮੌਕੇ ਕੀਰਤਨ ਦਰਬਾਰ ਕਰਾਇਆ ਅਨੇਕਾਂ ਸੰਤ ਮਹਾਂਪੁਰਸ਼ਾਂ ਨੇ ਕੀਤਾ ਸ਼ਿਰਕਤ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਖਾਦੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਸਾਨੂੰ ਅੱਜ ਸਭ ਨੂੰ ‘ਬਦੀ ’ਤੇ ਨੇਕੀ ਦੀ ਜਿੱਤ’ ਨੂੰ ਦਰਸਾਉਂਦੇ ਦੁਸਹਿਰੇ ਦੇ ਤਿਉਹਾਰ ’ਤੇ ਨਿੱਤ-ਦਿਨ ਨੌਜਵਾਨਾਂ ਦੀਆਂ ਜਾਨਾਂ ਲੈ ਰਹੇ ਨਸ਼ਾ ਰੂਪੀ ਰਾਵਣ ਦਾ ਖ਼ਾਤਮਾ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਿੱਥੇ ਕਈ ਨੌਜਵਾਨ ਨਸ਼ਿਆਂ ਦਾ ਵਿਰੋਧ ਕਰਕੇ ਨਸ਼ਾ ਤਸਕਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਰਹੇ ਹਨ ਉੱਥੇ ਸੂਬੇ ਦੇ ਵੱਡੀ ਗਿਣਤੀ ’ਚ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਫਸ ਕੇ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-10-2026
ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਖਾਦੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਸਾਨੂੰ ਅੱਜ ਸਭ ਨੂੰ ‘ਬਦੀ ’ਤੇ ਨੇਕੀ ਦੀ ਜਿੱਤ’ ਨੂੰ ਦਰਸਾਉਂਦੇ ਦੁਸਹਿਰੇ ਦੇ ਤਿਉਹਾਰ ’ਤੇ ਨਿੱਤ-ਦਿਨ ਨੌਜਵਾਨਾਂ ਦੀਆਂ ਜਾਨਾਂ ਲੈ ਰਹੇ ਨਸ਼ਾ ਰੂਪੀ ਰਾਵਣ ਦਾ ਖ਼ਾਤਮਾ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਿੱਥੇ ਕਈ ਨੌਜਵਾਨ ਨਸ਼ਿਆਂ ਦਾ ਵਿਰੋਧ ਕਰਕੇ ਨਸ਼ਾ ਤਸਕਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਰਹੇ ਹਨ ਉੱਥੇ ਸੂਬੇ ਦੇ ਵੱਡੀ ਗਿਣਤੀ ’ਚ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਫਸ ਕੇ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਭੈਣੀ ਨੇ ਮਾਨਸਾ ਸ਼ਹਿਰ ਦੇ ਇੱਕ ਹੋਣਹਾਰ ਨੌਜਵਾਨ ਅਤੇ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਸੰਘਰਸ਼ ਕਰ ਰਹੇ ਪਰਵਿੰਦਰ ਸਿੰਘ ਨੂੰ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਘਟਨਾ ਕਰਾਰ ਦਿੰਦੇ ਹੋਏ ਆਖਿਆ ਕਿ ਇਸ ਦਰਦਨਾਕ ਘਟਨਾ ਨਾਲ ਹਰ ਇੱਕ ਇਨਸਾਨ ਨੂੰ ਇੱਕ ਤਰ੍ਹਾਂ ਨਾਲ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਸ ਘਟਨਾ ਬਾਅਦ ਬਦਲਾਅ ਵਾਲੀ ਮਾਨ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਦਾ ਸੱਚ ਸਾਹਮਣੇ ਲਿਆਉਣ ਲਈ ਕੀਤੀ ਗਈ ਸੀ.ਬੀ.ਆਈ. ਜਾਂਚ ਨੂੰ ਵੀ ਇੱਕ ਮਹਿਜ ਡਰਾਮਾ ਕਰਾਰ ਦਿੰਦੇ ਹੋਏ ਆਖਿਆ ਕਿ ਜੇਕਰ ਉਹ ਸੱਚਮੁੱਚ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਵਣਜਾਰਾ ਦੇ ਦਲਿਤ ਗੁਲਜਾਰ ਸਿੰਘ ਵੱਲੋਂ ਕੀਤੀ ਗਈ ਖੁਦਕਸ਼ੀ ਅਤੇ ਬਟਾਲਾ ਦੇ ਪਿੰਡ ਮਾੜੀ ਦੇ ਨਸ਼ਾ ਤਸਕਰਾਂ ਵੱਲੋਂ ਕਤਲ ਕੀਤੇ ਨੌਜਵਾਨ ਬਿਕਰਮਜੀਤ ਸਿੰਘ ਵਾਲੇ ਮਾਮਲੇ ਦੀ ਵੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਸੰਬੰਧੀ ਆਖਿਆ ਕਿ ਕਿਸੇ ਵੀ ਸਿਆਸੀ ਜਾਂ ਫਿਰ ਸਮਾਜ ਸੇਵੀ ਧਿਰ ਨੂੰ ਉਕਤ ਮਾਮਲਿਆਂ ਵਿੱਚ ਸਿਆਸਤ ਨਹੀਂ ਕਰਨੀ ਚਾਹੀਦੀ ਸਗੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ਼ ਸਚਿਨ ਪਾਇਲਟ ਅਤੇ ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਦੀਆਂ ਰਹਿਨੁਮਾਈ ਹੇਠ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਕੇ ਰਹੇਗੀ।
Ad Position 22
No active advertisement
ਪਿਛਲੀ ਖ਼ਬਰ 19 ਸਾਲਾ ਦਲਿਤ ਨੌਜਵਾਨ ਨਾਲ ਬਦਫੈਲੀ ਉਪਰੰਤ ਕੀਤੀ ਅਣਮਨੁੱਖੀ ਹਰਕਤ ਅਗਲੀ ਖ਼ਬਰ ਮਾਮੂਲੀ ਤਕਰਾਰ ਮਗਰੋਂ ਘਰ ’ਚ ਭੰਨਤੋੜ, ਲੱਖਾਂ ਦਾ ਨੁਕਸਾਨ
Ad Position 24