‘ ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਭੂੰਦੜੀ ਤੋਂ ਦੂਜੀ ਵਾਰ ਜਥਾ ਰਵਾਨਾ
ਭੂੰਦੜੀ, 22 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਕਸਬਾ ਭੂੰਦੜੀ ਤੋਂ ਦੂਜੀ ਵਾਰ ਤੀਰਥ ਯਾਤਰੀਆਂ ਦਾ ਜੱਥਾ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.
ਭੂੰਦੜੀ, 22 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਕਸਬਾ ਭੂੰਦੜੀ ਤੋਂ ਦੂਜੀ ਵਾਰ ਤੀਰਥ ਯਾਤਰੀਆਂ ਦਾ ਜੱਥਾ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਸੈੱਲ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਪੱਪੂ, ਸੰਯੁਕਤ ਆਗੂ ਗੁਰਜੀਤ ਸਿੰਘ ਮੰਤਰੀ ਅਤੇ ਸੀਨੀਅਰ ਆਗੂ ਸਿਰਲੇਖ ਸਿੰਘ ਧਾਲੀਵਾਲ ਨੇ ਅਗਵਾਈ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਤੀਰਥ ਯਾਤਰਾ ਦੇ ਉਦੇਸ਼ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਯੂਥ ਪ੍ਰਧਾਨ ਬੇਅੰਤ ਸਿੰਘ ਧਾਲੀਵਾਲ, ਸਾਬਕਾ ਸੈਨਿਕ ਪਰਮਜੀਤ ਸਿੰਘ, ਆਤਮਾ ਸਿੰਘ, ਸਾਬਕਾ ਸੈਨਿਕ ਕਰਨੈਲ ਸਿੰਘ, ਸੰਤੋਖ ਸਿੰਘ, ਮਲਕੀਤ ਸਿੰਘ ਖੰਗੂੜਾ, ਮਨਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।