ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕੱਲ੍ਹ ਨੂੰ- ਜਥੇਦਾਰ ਤਲਵੰਡੀ
ਗੁਰੂਸਰ ਸੁਧਾਰ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਚੌਥੇ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਅਲੌਕਿਕ ਆਤਮਰਸ ਕੀਰਤਨ ਦਰਬਾਰ ਕੱਲ੍ਹ 25 ਅਕਤੂਬਰ, ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤਰੀ 8 ਵਜੇ ਤੱਕ ਕਰਵਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਯੋਗ ਅਗਵਾਈ ਤੇ ਦੇਖ ਰੇਖ ਹੇਠ ਹੋਣ ਵਾਲੇ ਅਲੌਕਿਕ ਆਤਮਰਸ ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਅਮਰੀਕ ਸਿੰਘ ਦਿਓਲ, ਰਾਗੀ ਭਾਈ ਗੁਰਵਿੰਦਰ ਸਿੰਘ ਬਿੰਜਲ ਨੇ ਦੱਸਿਆ ਕਿ ਚਾਰ ਰਾਗੀ ਜੱਥੇ ਇੱਕੋ ਸਮੇਂ ਸ਼ਬਦ ਗੁਰਬਾਣੀ ਦੌਰਾਨ ਅਲੌਕਿਕ ਕੀਰਤਨ ਦਰਬਾਰ ਆਪਣੀ ਵਿਚ ਹਾਜ਼ਰੀ ਭਰਨਗੇ।
ਜ
ਜਥੇਦਾਰ ਜਗਜੀਤ ਸਿੰਘ ਤਲਵੰਡੀ, ਮੈਨੇਜਰ ਅਮਰੀਕ ਸਿੰਘ ਦਿਓਲ, ਭਾਈ ਗੁਰਵਿੰਦਰ ਸਿੰਘ ਬਿੰਜਲ।
24-10-2026
ਗੁਰੂਸਰ ਸੁਧਾਰ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਚੌਥੇ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਅਲੌਕਿਕ ਆਤਮਰਸ ਕੀਰਤਨ ਦਰਬਾਰ ਕੱਲ੍ਹ 25 ਅਕਤੂਬਰ, ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤਰੀ 8 ਵਜੇ ਤੱਕ ਕਰਵਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਯੋਗ ਅਗਵਾਈ ਤੇ ਦੇਖ ਰੇਖ ਹੇਠ ਹੋਣ ਵਾਲੇ ਅਲੌਕਿਕ ਆਤਮਰਸ ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਅਮਰੀਕ ਸਿੰਘ ਦਿਓਲ, ਰਾਗੀ ਭਾਈ ਗੁਰਵਿੰਦਰ ਸਿੰਘ ਬਿੰਜਲ ਨੇ ਦੱਸਿਆ ਕਿ ਚਾਰ ਰਾਗੀ ਜੱਥੇ ਇੱਕੋ ਸਮੇਂ ਸ਼ਬਦ ਗੁਰਬਾਣੀ ਦੌਰਾਨ ਅਲੌਕਿਕ ਕੀਰਤਨ ਦਰਬਾਰ ਆਪਣੀ ਵਿਚ ਹਾਜ਼ਰੀ ਭਰਨਗੇ। ਜਥੇਦਾਰ ਜਗਜੀਤ ਸਿੰਘ ਤਲਵੰਡੀ ਅਨੁਸਾਰ ਮੈਨੇਜਰ ਅਮਰੀਕ ਸਿੰਘ ਦਿਓਲ ਦੇ ਵਿਸ਼ੇਸ਼ ਉਪਰਾਲੇ ਸਦਕਾ ਰਾਗੀ ਜਥਾ ਭਾਈ ਗੁਰਵਿੰਦਰ ਸਿੰਘ ਬਿੰਜਲ ਤੋਂ ਇਲਾਵਾ ਭਾਈ ਜਸਵੀਰ ਸਿੰਘ ਜੱਸ, ਭਾਈ ਪ੍ਰਭਲੀਨ ਸਿੰਘ, ਭਾਈ ਵਰਜਿੰਦਰ ਸਿੰਘ ਖ਼ਾਲਸਾ ਤੇ ਭਾਈ ਰੁਪਿੰਦਰ ਸਿੰਘ ਸਾਥੀਆਂ ਸਮੇਤ ਕੀਰਤਨ ਦਰਬਾਰ ਵਿਚ ਸੰਗਤਾਂ ਨੂੰ ਨਿਹਾਲ ਕਰਨਗੇ। ਜਥੇਦਾਰ ਤਲਵੰਡੀ ਨੇ ਇਲਾਕੇ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਅਲੌਕਿਕ ਆਤਮਰਸ ਕੀਰਤਨ ਦਰਬਾਰ ਵਿਚ ਕੱਲ੍ਹ ਸ਼ਾਮ 6 ਵਜੇ ਤੋਂ ਰਾਤਰੀ 8 ਵਜੇ ਤੱਕ ਹੁੰਮ ਹੁਮਾ ਕੇ ਸ਼ਮੂਲੀਅਤ ਕਰਨ ਸਮੇਤ ਸ਼ਬਦ ਗੁਰਬਾਣੀ ਦਾ ਆਨੰਦ ਮਾਣਿਆ ਜਾਵੇ।