24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਸ਼ਿਆਂ ਦੀ ਵਿਕਰੀ ’ਤੇ ਰੋਕ ਲਾਉਣ ਵਿਚ ‘ਆਪ’ ਸਰਕਾਰ ਨਾਕਾਮ ਰਹੀ-ਦਾਖਾ

ਭੂੰਦੜੀ, 23 ਅਕਤੂਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਮੁਕੰਮਲ ਰੋਕ ਨਹੀਂ ਲੱਗ ਸਕੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਲੋੜੀਂਦੇ ਨਤੀਜੇ ਸਾਹਮਣੇ ਨਹੀਂ ਆ ਰਹੇ।

Ad Position 21
No active advertisement
ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ 24-10-2026
ਭੂੰਦੜੀ, 23 ਅਕਤੂਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਮੁਕੰਮਲ ਰੋਕ ਨਹੀਂ ਲੱਗ ਸਕੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਲੋੜੀਂਦੇ ਨਤੀਜੇ ਸਾਹਮਣੇ ਨਹੀਂ ਆ ਰਹੇ। ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਚਿੰਤਾ ਦਾ ਵਿਸ਼ਾ ਬਣ ਰਹੀ ਹੈ। ਨਸ਼ਿਆਂ ਦੀ ਹੋਮ ਡਿਲਿਵਰੀ ਤੱਕ ਹੋਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਨੂੰ ਤੋੜਨ ਲਈ ਲਗਾਤਾਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਹੋਣੀ ਚਾਹੀਦੀ ਹੈ। ਸਿਰਫ਼ ਐਲਾਨ ਕਰਨ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ, ਸਗੋਂ ਇਸ ਲਈ ਪੁਲਿਸ ਅਤੇ ਸਬੰਧਤ ਵਿਭਾਗਾਂ ਨੂੰ ਜ਼ਮੀਨੀ ਪੱਧਰ ’ਤੇ ਸਖ਼ਤ ਕਦਮ ਚੁੱਕਣੇ ਪੈਣਗੇ। ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਮੈਡੀਕਲ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਸਿਹਤ ਵਿਭਾਗ, ਡਰੱਗ ਕੰਟਰੋਲ ਵਿਭਾਗ ਅਤੇ ਪੁਲਿਸ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਨਾਲ ਸਬੰਧਤ ਮਾਮਲਾ ਵੀ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਅਤੇ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਅਹਿਮੀਅਤ ਨੂੰ ਉਜਾਗਰ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਆਰ-2027: ਜਗਰਾਉਂ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਬਾਦਲ ਦੀਨ ਅਗਲੀ ਖ਼ਬਰ ਸਵ: ਸਤਨਾਮ ਸਿੰਘ ਭੰਡਾਰੀ ਦੀ ਯਾਦ ਵਿਚ ਅੱਖਾਂ ਦਾ ਕੈਂਪ ਭਲਕੇ
Ad Position 24