24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਡਾ. ਦੁਆਰਕਾ ਨਾਥ ਸਕੂਲ ਦੀ ਨਵੀਂ ਇਮਾਰਤ ਲਈ ਪਾਸ ਹੋਈ ਢਾਈ ਕਰੋੜ ਦੀ ਗ੍ਰਾਂਟ ਜਾਰੀ ਕਰਨ ਦੀ ਮੰਗ

ਰਾਏਕੋਟ, 23 ਅਕਤੂਬਰ (ਸੁਸ਼ੀਲ)-ਸਥਾਨਕ ਸ਼ਹਿਰ ਦੇ ਡਾ. ਦੁਆਰਕਾ ਨਾਥ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਸਿੱਖਿਆ ਮੰਤਰੀ ਵਲੋਂ ਪਾਸ ਕੀਤੀ ਗਈ 2 ਕਰੋੜ 48 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਦੇਹੜ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਵੱਲੋਂ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 24-10-2026
ਰਾਏਕੋਟ, 23 ਅਕਤੂਬਰ (ਸੁਸ਼ੀਲ)-ਸਥਾਨਕ ਸ਼ਹਿਰ ਦੇ ਡਾ. ਦੁਆਰਕਾ ਨਾਥ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਸਿੱਖਿਆ ਮੰਤਰੀ ਵਲੋਂ ਪਾਸ ਕੀਤੀ ਗਈ 2 ਕਰੋੜ 48 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਦੇਹੜ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਵੱਲੋਂ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਨੇ ਦੱਸਿਆ ਕਿ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ 7 ਅਗਸਤ 2026 ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਲੋੜੀਂਦੀ ਗ੍ਰਾਂਟ ਦਾ ਮੁੱਦਾ ਉਠਾਇਆ ਗਿਆ ਸੀ। ਇਸ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 2 ਕਰੋੜ 48 ਲੱਖ ਰੁਪਏ ਦਾ ਬਜਟ ਪਾਸ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਹਾਲਾਂਕਿ ਸਕੂਲ ਪ੍ਰਬੰਧਕਾਂ ਅਨੁਸਾਰ ਹੁਣ ਤੱਕ ਨਾ ਤਾਂ ਗ੍ਰਾਂਟ ਜਾਰੀ ਹੋਈ ਹੈ ਅਤੇ ਨਾ ਹੀ ਇਸ ਸਬੰਧੀ ਕੋਈ ਅਧਿਕਾਰਤ ਪੱਤਰ ਪ੍ਰਾਪਤ ਹੋਇਆ ਹੈ । ਮੰਗ ਪੱਤਰ ਰਾਹੀਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਨਵੀਂ ਇਮਾਰਤ ਦੀ ਉਸਾਰੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਹੋ ਸਕਣਗੀਆਂ। ਇਸ ਲਈ ਗ੍ਰਾਂਟ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਨੇ ਵਿਧਾਇਕ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਅਤੇ ਸਿੱਖਿਆ ਦੇ ਪੱਧਰ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਲੋੜੀਂਦੀ ਗ੍ਰਾਂਟ ਜਾਰੀ ਕਰਵਾਉਣ ਵਾਸਤੇ ਯੋਗ ਉਪਰਾਲੇ ਕੀਤੇ ਜਾਣ। ਇਸ ਮੌਕੇ ਮੈਡਮ ਅੰਮ੍ਰਿਤਪਾਲ ਕੌਰ , ਸਤਵਿੰਦਰ ਕੌਰ, ਗੁਰਕਮਲ ਕੌਰ, ਸੁਮਨ ਲਤਾ, ਮਨਜੀਤ ਕੌਰ, ਮਨਦੀਪ ਕੌਰ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿੱਟੂ ਨੇ ‘ ਆਪ ’ ਤੇ ਕਾਂਗਰਸ ਨੂੰ ਘੇਰਿਆ ਅਗਲੀ ਖ਼ਬਰ ਸ਼ਰਾਬ ਦੇ ਨਸ਼ੇ ਵਿਚ ਧੁੱਤ ਵਿਅਕਤੀ ਨੇ ਕੀਤੇ 23 ਹਵਾਈ ਫਾਇਰ
Ad Position 24