24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ-ਜਸਕਰਨ ਸਿੰਘ ਦਿਉਲ

ਭੂੰਦੜੀ, 23 ਅਕਤੂਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਪ੍ਰਧਾਨ ਕਰਨੈਲ ਸਿੰਘ ਕਾਕੂ ਅਤੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਆਲੀਵਾਲ , ਜਗਪਾਲ ਸਿੰਘ ਭੋਲਾ ਨੇ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਉਪਰੰਤ ਗੱਲਬਾਤ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਜਾਂਚ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਣੀ ਚਾਹੀਦੀ ਹੈ ਅਤੇ ਜੇਕਰ ਜਾਂਚ ਦੌਰਾਨ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

Ad Position 21
No active advertisement
ਅਜੀਤ ਡੈਸਕ 24-10-2026
ਭੂੰਦੜੀ, 23 ਅਕਤੂਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਪ੍ਰਧਾਨ ਕਰਨੈਲ ਸਿੰਘ ਕਾਕੂ ਅਤੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਆਲੀਵਾਲ , ਜਗਪਾਲ ਸਿੰਘ ਭੋਲਾ ਨੇ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਉਪਰੰਤ ਗੱਲਬਾਤ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਜਾਂਚ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਣੀ ਚਾਹੀਦੀ ਹੈ ਅਤੇ ਜੇਕਰ ਜਾਂਚ ਦੌਰਾਨ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਅਕਾਲੀ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੈਡੀਕਲ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਅਤੇ ਚਿੱਟੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸਭ ਤੋਂ ਵੱਧ ਮਾੜਾ ਪ੍ਰਭਾਵ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ ਅਤੇ ਕਈ ਪਰਿਵਾਰ ਇਸ ਸੰਤਾਪ ਨੂੰ ਹੰਢਾ ਰਹੇ ਹਨ। ਨਸ਼ਾ ਮੁਕਤ ਪੰਜਾਬ ਬਣਾਉਣ ਦੇ ਦਾਅਵਿਆਂ ਨੂੰ ਅਮਲੀ ਰੂਪ ਦੇਣ ਲਈ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਦੀ ਪਛਾਣ ਕਰਕੇ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਮੈਡੀਕਲ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਤੇ ਮੁੜ ਵਸੇਬੇ ਦੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਵੀ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਸਿਆਸੀ ਮਾਮਲੇ ’ਤੇ ਗੱਲ ਕਰਦਿਆਂ ਜਸਕਰਨ ਸਿੰਘ ਦਿਉਲ, ਕਰਨੈਲ ਸਿੰਘ ਕਾਕੂ ਅਤੇ ਪ੍ਰੀਤਮ ਸਿੰਘ ਆਲੀਵਾਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਮਸਲਿਆਂ ਨੂੰ ਉਭਾਰਨ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਸਰਗਰਮੀ ਜਾਰੀ ਰੱਖੇਗੀ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਪ੍ਰਭਾਵਸ਼ਾਲੀ ਯੋਜਨਾਬੰਦੀ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਦੀ ਵਿਦਿਆਰਥਣ ਹਰਲੀਨ ਸਿੱਧੂ ਨੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਸੂਬੇ ’ਚੋਂ ਨਸ਼ਿਆਂ ਦਾ ਖ਼ਾਤਮਾ ਹੋਣਾ ਬਹੁਤ ਜ਼ਰੂਰੀ- ਭਗਵੰਤ ਪੰਧੇਰ
Ad Position 24