25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਾਜੇਸ਼ਇੰਦਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ 2027 ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਨ ਦੀ ਲਈ ਕੀਤਾ ਪ੍ਰੇਰਿਤ

ਜਗਰਾਉਂ, 24 ਅਕਤੂਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਮੁੱਖ ਦਾਅਵੇਦਾਰ ਰਾਜੇਸ਼ਇੰਦਰ ਸਿੰਘ ਸਿੱਧੂ ਉੱਪ ਚੇਅਰਮੈਨ ਐਸ. ਸੀ.

Ad Position 21
No active advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਵਾਈਸ ਚੇਅਰਮੈਨ ਰਾਜੇਸ਼ਇੰਦਰ ਸਿੰਘ ਸਿੱਧੂ। ਅਜੀਤ ਤਸਵੀਰ 25-10-2026
ਜਗਰਾਉਂ, 24 ਅਕਤੂਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਮੁੱਖ ਦਾਅਵੇਦਾਰ ਰਾਜੇਸ਼ਇੰਦਰ ਸਿੰਘ ਸਿੱਧੂ ਉੱਪ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਪੰਜਾਬ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖ਼ੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪਾਰਟੀ ਦੀ ਮਜ਼ਬੂਤੀ, ਜਥੇਬੰਦੀ ਨੂੰ ਹੋਰ ਸਰਗਰਮ ਕਰਨ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਸਬੰਧੀ ਵੀ ਚਰਚਾ ਹੋਈ। ਰਾਜੇਸ਼ ਇੰਦਰ ਸਿੰਘ ਸਿੱਧੂ ਨੇ ਉਮੀਦ ਜਤਾਈ ਕਿ ਨਵੀਂ ਜ਼ਿੰਮੇਵਾਰੀ ਤਹਿਤ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2 027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸਾਰੇ ਪਾਰਟੀ ਲੀਡਰ ਇੱਕਜੁਟ ਹੋ ਕੇ ਵਿਧਾਨ ਸਭਾ ਚੋਣਾਂ ਲੜਨਗੇ। ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹਾਈਕਮਾਨ ਵੱਲੋਂ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਵਿਸ਼ੇਸ਼ ਤੌਰ ’ਤੇ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਹਰ ਇੱਕ ਕਾਂਗਰਸੀ ਵਰਕਰ ਤੱਕ ਪਹੁੰਚ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਾਂਦਰ ਦੀ ਦਹਿਸ਼ਤ ਤੋਂ ਪੀੜਤ ਲੋਕਾਂ ਨੇ ਨੈਸ਼ਨਲ ਹਾਈਵੇ ’ਤੇ ਚੱਕਾ ਜਾਮ ਕੀਤਾ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਵਲੋਂ... ਅਗਲੀ ਖ਼ਬਰ ਖੰਨਾ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਤੇਜ਼, ਹੁਣ ਤੱਕ 10.70 ਲੱਖ ਕੁਇੰਟਲ ਫ਼ਸਲ ਦੀ ਖ਼ਰੀਦ
Ad Position 24