26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਐਕਸ਼ਨ ਕਮੇਟੀ ਦੇ ਸੱਦੇ ’ਤੇ ਡੱਲਾ ਵਿਖੇ ਝਾੜੂ ਸਾੜ ਕੇ ਰੋਸ ਪ੍ਰਗਟ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਸਰਕਾਰ ਫੇਲ੍ਹ ਹੋਈ-ਪ੍ਰਧਾਨ ਡੱਲਾ

ਹਠੂਰ, 25 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਸ਼ਹੀਦ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪਿੰਡ ਡੱਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਅਤੇ ਇਕਾਈ ਪ੍ਰਧਾਨ ਜਗਜੀਤ ਸਿੰਘ ਡੱਲਾ, ਸ਼ੋਸ਼ਲ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਬਿੱਟੂ ਦੀ ਦੇਖਰੇਖ ਹੇਠ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਿਆ ਗਿਆ। ਇਸ ਮੌਕੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹੀਦੀ ਆਮ ਆਦਮੀ ਪਾਰਟੀ ਦੀ ਨਲਾਇਕੀ ਦਾ ਸਬੂਤ ਹੈ, ਕਿਉਂਕਿ ਇਕ ਪਾਸੇ ਚੋਣਾਂ ਸਮੇਂ ਚਿੱਟੇ ਨਸ਼ੇ ਨੂੰ ਖਤਮ ਕਰਨ ਲਈ ਲੋਕਾਂ ਨਾਲ ਕੀਤੇ ਵਾਅਦੇ ਨੂੰ ਸਰਕਾਰ ਪੂਰਾ ਕਰਨ ਤੋਂ ਅਸਮਰੱਥ ਰਹੀ ਹੈ, ਦੂਜੇ ਪਾਸੇ ਸਿਰਫ਼ ਦਿਖਾਵੇ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾ ਕੇ ਖਾਨਾਪੂਰਤੀ ਕਰ ਰਹੀ ਹੈ, ਜਦਕਿ ਅਸਲ ਹਕੀਕਤ ਇਹ ਹੈ ਸਮੁੱਚੇ ਪੰਜਾਬ ਅੰਦਰ ਚਿੱਟੇ ਨਸ਼ੇ ਦੀ ਗ੍ਰਿਫਤ ਵਿਚ ਵੱਡੀ ਗਿਣਤੀ ਨੌਜਵਾਨ ਆ ਚੁੱਕੇ ਹਨ, ਜਿੰਨ੍ਹਾਂ ਨੂੰ ਸ਼ਹੀਦ ਪਰਵਿੰਦਰ ਸਿੰਘ ਝੋਟਾ ਆਪਣੇ ਪੱਧਰ ’ਤੇ ਬੰਦ ਕਰਵਾਉਣ ਲਈ ਇਕੱਲਾ ਯੋਧਾ ਬਣ ਕੇ ਕੰਮ ਕਰ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 26-10-2026
ਹਠੂਰ, 25 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਸ਼ਹੀਦ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪਿੰਡ ਡੱਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਅਤੇ ਇਕਾਈ ਪ੍ਰਧਾਨ ਜਗਜੀਤ ਸਿੰਘ ਡੱਲਾ, ਸ਼ੋਸ਼ਲ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਬਿੱਟੂ ਦੀ ਦੇਖਰੇਖ ਹੇਠ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਿਆ ਗਿਆ। ਇਸ ਮੌਕੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹੀਦੀ ਆਮ ਆਦਮੀ ਪਾਰਟੀ ਦੀ ਨਲਾਇਕੀ ਦਾ ਸਬੂਤ ਹੈ, ਕਿਉਂਕਿ ਇਕ ਪਾਸੇ ਚੋਣਾਂ ਸਮੇਂ ਚਿੱਟੇ ਨਸ਼ੇ ਨੂੰ ਖਤਮ ਕਰਨ ਲਈ ਲੋਕਾਂ ਨਾਲ ਕੀਤੇ ਵਾਅਦੇ ਨੂੰ ਸਰਕਾਰ ਪੂਰਾ ਕਰਨ ਤੋਂ ਅਸਮਰੱਥ ਰਹੀ ਹੈ, ਦੂਜੇ ਪਾਸੇ ਸਿਰਫ਼ ਦਿਖਾਵੇ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾ ਕੇ ਖਾਨਾਪੂਰਤੀ ਕਰ ਰਹੀ ਹੈ, ਜਦਕਿ ਅਸਲ ਹਕੀਕਤ ਇਹ ਹੈ ਸਮੁੱਚੇ ਪੰਜਾਬ ਅੰਦਰ ਚਿੱਟੇ ਨਸ਼ੇ ਦੀ ਗ੍ਰਿਫਤ ਵਿਚ ਵੱਡੀ ਗਿਣਤੀ ਨੌਜਵਾਨ ਆ ਚੁੱਕੇ ਹਨ, ਜਿੰਨ੍ਹਾਂ ਨੂੰ ਸ਼ਹੀਦ ਪਰਵਿੰਦਰ ਸਿੰਘ ਝੋਟਾ ਆਪਣੇ ਪੱਧਰ ’ਤੇ ਬੰਦ ਕਰਵਾਉਣ ਲਈ ਇਕੱਲਾ ਯੋਧਾ ਬਣ ਕੇ ਕੰਮ ਕਰ ਰਿਹਾ ਸੀ। ਜਿਸ ਦਾ ਪ੍ਰਸ਼ਾਸ਼ਨ ਤੇ ਸਰਕਾਰ ਨੂੰ ਭਲੀਭਾਂਤ ਪਤਾ ਸੀ ਪਰ ਫਿਰ ਵੀ ਉਸ ਦੇ ਨਾਲ ਖੜਣ ਦੀ ਬਿਜਾਇ ਸਗੋਂ ਉਸ ’ਤੇ ਨਾਜਾਇਜ਼ ਪਰਚੇ ਪਾ ਕੇ ਸਚਾਈ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੇ ਫਲਸਰੂਪ ਉਸ ਨੂੰ ਆਪਣਾ ਬਲੀਦਾਨ ਦੇਣਾ ਪਿਆ। ਪ੍ਰਧਾਨ ਡੱਲਾ ਨੇ ਕਿਹਾ ਕਿ ਅੱਜ ਹੀ ਪਿੰਡ ਹਠੂਰ ਵਿਖੇ ਚਿੱਟੇ ਕਾਰਨ ਇਕ ਨੌਜਵਾਨ ਮੌਤ ਦੇ ਮੂੰਹ ਜਾ ਪਿਆ ਹੈ ਜਦਕਿ ਨਸ਼ਿਆਂ ਨੂੰ ਖਤਮ ਕਰਨ ਦਾ ਹੋਕਾ ਦੇਣ ਵਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਕਤੂਬਰ ਨੂੰ ਕਮਾਲਪੁਰਾ ਵਿਖੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸ ਮੂੰਹ ਨਾਲ ਇੱਥੇ ਆ ਰਿਹਾ ਹੈ ਜਦਕਿ ਪੰਜਾਬ ਅੰਦਰ ਆਏ ਦਿਨ ਕਤਲੋਗਾਰਤ, ਨਸ਼ਿਆਂ ਨਾਲ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪਿੰਡ ਡੱਲਾ ਵਿਖੇ ਉਨ੍ਹਾਂ ਨੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਨੂੰ ਫੂਕ ਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਹੈ। ਇਸ ਮੌਕੇ ਸੁਰਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਪ੍ਰਧਾਨ ਜਗਜੀਤ ਸਿੰਘ ਡੱਲਾ, ਇੰਦਰਜੀਤ ਸਿੰਘ ਬਿੱਟੂ,ਅਰਸ਼ਦੀਪ ਸਿੰਘ ਯੂ.ਕੇ. ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਜਗਰਾਉਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਹੋਣ ਵਾਲੇ ਕੰਮਾਂ ਤੋਂ ਜਾਣੂੰ ਹਾਂ-ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਅਗਲੀ ਖ਼ਬਰ ਸਬ-ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਨੇ ਐੱਸ.ਐੱਚ.ਓ. ਸੁਧਾਰ ਵਜੋਂ ਅਹੁਦਾ ਸੰਭਾਲਿਆ
Ad Position 24