26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਲਕਾ ਜਗਰਾਉਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਹੋਣ ਵਾਲੇ ਕੰਮਾਂ ਤੋਂ ਜਾਣੂੰ ਹਾਂ-ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ

ਚੌਂਕੀਮਾਨ, 25 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਜਗਰਾਉਂ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਦੇ ਹੋਏ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਬਰਸਾਲ ਵਿਖੇ ਮਾਰਕਿਟ ਕਮੇਟੀ ਜਗਰਾਉ ਦੇ ਸਾਬਕਾ ਉੱਪ ਚੇਅਰਮੈਨ ਕੈਪਟਨ ਸਿਕੰਦਰ ਸਿੰਘ ਬਰਸਾਲ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਗਰਾਉ ਹਲਕੇ ਤੋਂ ਚੋਣ ਲੜਨਗੇ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਪਾਰਟੀ ਦੀ ਝੋਲੀ ਪਾਉਣਗੇ।

Ad Position 21
No active advertisement
ਅਜੀਤ ਡੈਸਕ 26-10-2026
ਚੌਂਕੀਮਾਨ, 25 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਜਗਰਾਉਂ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਦੇ ਹੋਏ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਬਰਸਾਲ ਵਿਖੇ ਮਾਰਕਿਟ ਕਮੇਟੀ ਜਗਰਾਉ ਦੇ ਸਾਬਕਾ ਉੱਪ ਚੇਅਰਮੈਨ ਕੈਪਟਨ ਸਿਕੰਦਰ ਸਿੰਘ ਬਰਸਾਲ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਗਰਾਉ ਹਲਕੇ ਤੋਂ ਚੋਣ ਲੜਨਗੇ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਪਾਰਟੀ ਦੀ ਝੋਲੀ ਪਾਉਣਗੇ। ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਉਨ੍ਹਾਂ ਨੇ ਤਕਰੀਬਨ ਆਪਣੀ ਨੌਕਰੀ ਦੌਰਾਨ 14 ਸਾਲ ਹਲਕੇ ਜਗਰਾਉਂ ਦੇ ਲੋਕਾਂ ਨਾਲ ਵਿਚਰੇ ਹਨ ਤੇ ਉਨ੍ਹਾਂ ਨਾਲ ਦੁੱਖ ਸੁੱਖ ਵਿਚ ਖੜ੍ਹੇ ਹਨ ਤੇ ਉਹ ਚੰਗੀ ਤਰ੍ਹਾਂ ਹਲਕੇ ਤੋਂ ਜਾਣੂੰ ਹਨ ਤੇ ਨਾਲ ਹੀੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਹੋਣ ਵਾਲੇ ਕੰਮਾਂ ਤੋਂ ਵੀ ਜਾਣੂੰ ਹਨ ਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਲਕਾ ਜਗਰਾਉਂ ਵਿਚ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੀ ਸਮੇਤ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥਣਾਂ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਐਕਸ਼ਨ ਕਮੇਟੀ ਦੇ ਸੱਦੇ ’ਤੇ ਡੱਲਾ ਵਿਖੇ ਝਾੜੂ ਸਾੜ ਕੇ ਰੋਸ ਪ੍ਰਗਟ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਸਰਕਾਰ ਫੇਲ੍ਹ...
Ad Position 24