26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਚੇਅਰਮੈਨ ਰਛਪਾਲ ਸਿੰਘ ਤਲਵਾੜਾ ਦੇ ਭਤੀਜੇ ਅਤੇ ਜਗਤਾਰ ਸਿੰਘ ਬੁੱਟਰ ਦੇ ਇਕਲੌਤੇ ਪੁੱਤਰ ਸੁਖਰਾਜ ਸਿੰਘ ਬੁੱਟਰ ਦਾ ਦਿਹਾਂਤ ਅੰਤਿਮ ਸੰਸਕਾਰ ਅੱਜ

ਸਿੱਧਵਾਂ ਬੇਟ, 25 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਪ੍ਰਵਾਸੀ ਭਾਰਤੀ ਪਰਮਿੰਦਰ ਸਿੰਘ ਬੁੱਟਰ ਅਤੇ ਪਰਮਜੀਤ ਸਿੰਘ ਬੁੱਟਰ ਦੇ ਭਤੀਜੇ ਅਤੇ ਖੇਤੀਬਾੜੀ ਸਭਾ ਤਲਵਾੜਾ ਦੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਬੁੱਟਰ ਦੇ ਇਕਲੌਤੇ ਹੋਣਹਾਰ ਬੇਟੇ ਸੁਖਰਾਜ ਸਿੰਘ ਬੁੱਟਰ (45) ਦਾ ਲੰਘੇ ਦਿਨੀਂ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਸਿੰਘ ਦਿਹਾਂਤ ਹੋ ਜਾਣ ਦਾ ਬਹੁਤ ਹੀ ਦੁੱਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਸੁਖਰਾਜ ਸਿੰਘ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਜੇਰੇ ਇਲਾਜ ਸਨ।

Ad Position 21
No active advertisement
ਅਜੀਤ ਡੈਸਕ 26-10-2026
ਸਿੱਧਵਾਂ ਬੇਟ, 25 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਪ੍ਰਵਾਸੀ ਭਾਰਤੀ ਪਰਮਿੰਦਰ ਸਿੰਘ ਬੁੱਟਰ ਅਤੇ ਪਰਮਜੀਤ ਸਿੰਘ ਬੁੱਟਰ ਦੇ ਭਤੀਜੇ ਅਤੇ ਖੇਤੀਬਾੜੀ ਸਭਾ ਤਲਵਾੜਾ ਦੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਬੁੱਟਰ ਦੇ ਇਕਲੌਤੇ ਹੋਣਹਾਰ ਬੇਟੇ ਸੁਖਰਾਜ ਸਿੰਘ ਬੁੱਟਰ (45) ਦਾ ਲੰਘੇ ਦਿਨੀਂ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਸਿੰਘ ਦਿਹਾਂਤ ਹੋ ਜਾਣ ਦਾ ਬਹੁਤ ਹੀ ਦੁੱਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਸੁਖਰਾਜ ਸਿੰਘ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ ਨੇ ਦੱਸਿਆ ਕਿ ਸੁਖਰਾਜ ਸਿੰਘ ਬੁੱਟਰ ਦਾ ਅੰਤਿਮ ਸੰਸਕਾਰ 26 ਅਕਤੂਬਰ ਦਿਨ ਸੋਮਵਾਰ ਨੂੰ ਸਾਡੇ ਨਗਰ ਤਲਵਾੜਾ ਦੇ ਸ਼ਮਸ਼ਾਨਘਾਟ ਵਿੱਚ ਬਾਅਦ ਦੁਪਹਿਰ ਡੇਢ ਵਜੇ ਕੀਤਾ ਜਾਵੇਗਾ। ਇਸ ਬੇਵਕਤੀ ਮੌਤ ’ਤੇ ਬੁੱਟਰ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਕੌਂਸਲਰ ਸਿਮਰਨਜੀਤ ਸਿੰਘ ਢਿੱਲੋਂ, ਕੌਂਸਲਰ ਹਰਪਾਲ ਸਿੰਘ ਰਾਏਕੋਟ, ਸਾਬਕਾ ਵਿਧਾਇਕ ਐੱਸ.ਆਰ.ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਕਾਂਗਰਸ ਦੇ ਜ਼ਿਲ੍ਹਾ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ, ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਕਾਂਗਰਸ ਜ਼ਿਲ੍ਹਾ ਪ੍ਰਧਾਨ ਮੇਜ਼ਰ ਸਿੰਘ ਮੁੱਲਾਪੁਰ, ਜ਼ਿਲ੍ਹਾ ਪ੍ਰੀਸਦ ਮੈਂਬਰ ਗੁਰਮੀਤ ਸਿੰਘ ਹਾਂਸ, ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕੇਵਲ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਸਾਬਕਾ ਚੇਅਰਮੈਨ ਠਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਸਾਬਕਾ ਚੇਅਰਮੈਨ ਸਵਰਨ ਸਿੰਘ ਤਿਹਾੜਾ, ਡਾਇ. ਸਿਮਰਜੀਤ ਸਿੰਘ ਗਿੱਲ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ, ਚੇਅਰਮੈਨ ਪਰਮਿੰਦਰ ਸਿੰਘ ਸਿੱਧਵਾਂ, ਪ੍ਰਧਾਨ ਜਗਤਾਰ ਸਿੰਘ ਦਿਉਲ, ਸਾਬਕਾ ਚੇਅਰਮੈਨ ਕਾਕਾ ਗਰੇਵਾਲ, ਪ੍ਰਧਾਨ ਬਿੰਦਰ ਮਨੀਲਾ, ਸਾਬਕਾ ਪ੍ਰਧਾਨ ਹਰਪਾਲ ਸਿੰਘ ਹਾਂਸ, ‘ਆਪ’ ਬਲਾਕ ਪ੍ਰਧਾਨ ਜਗਦੇਵ ਸਿੰਘ ਦਿੳਲ ਸਮੇਤ ਕਈ ਹੋਰ ਆਗੂਆਂ, ਨਜ਼ ਦੀਕੀ ਰਿਸ਼ਤੇਦਾਰਾਂ ਅਤੇ ਦੋਸਤਾਂ ਨੇ ਸੁਖਰਾਜ ਸਿੰਘ ਬੁੱਟਰ ਦੀ ਬੇਵਕਤੀ ਮੌਤ ’ਤੇ ਉਨ੍ਹਾਂ ਦੇ ਪਿਤਾ ਜਗਤਾਰ ਸਿੰਘ ਬੁੱਟਰ ਅਤੇ ਸਮੂਹ ਬੁੱਟਰ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਰਾਏਕੋਟ ਵਿਖੇ ‘ਝਾੜੂ’ ਫੂਕ ਕੇ ‘ਆਪ’ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਲੋਂ ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ ਕਰਵਾਈ
Ad Position 24