26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਰਾਏਕੋਟ ਵਿਖੇ ‘ਝਾੜੂ’ ਫੂਕ ਕੇ ‘ਆਪ’ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ

ਰਾਏਕੋਟ, 25 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੂਬਾ ਪੱਧਰੀ ਸੱਦੇ ਅਨੁਸਾਰ ਰਾਏਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਰਾਏਕੋਟ ਸਥਿਤ ਮੁੱਖ ਦਫਤਰ ਅੱਗੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਸਾੜ੍ਹ ਕੇ ਜ਼ੋਰਦਾਰ ਰੋਸ ਪ੍ਰਗਟਾਇਆ ਗਿਆ।

Ad Position 21
No active advertisement
ਹੰਬੜਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰਿਦੁਆਰ ਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾ ਕਰਨ ਸਮੇਂ ਸੂਬਾਈ ਆਗੂ ਮੋਹਨ ਸਿੰਘ ਵਿਰਕ, ਸ਼ਮਸ਼ੇਰ ਸਿੰਘ ਗਿੱਲ ਤੇ ਹੋਰ। ਤਸਵੀਰ: ਹਰਵਿੰਦਰ ਸਿੰਘ ਮੱਕੜ 26-10-2026
ਰਾਏਕੋਟ, 25 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਆਗੂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੂਬਾ ਪੱਧਰੀ ਸੱਦੇ ਅਨੁਸਾਰ ਰਾਏਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਰਾਏਕੋਟ ਸਥਿਤ ਮੁੱਖ ਦਫਤਰ ਅੱਗੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਸਾੜ੍ਹ ਕੇ ਜ਼ੋਰਦਾਰ ਰੋਸ ਪ੍ਰਗਟਾਇਆ ਗਿਆ। ਇਸ ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਗਰੂਪ ਸਿੰਘ ਖਾਲਸਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨਾਲ ਵਾਪਰਿਆ ਘਟਨਾਕ੍ਰਮ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਥਿਤ ਦੋਸ਼ ਲਗਾਇਆ ਕਿ ਮੌਜੂਦਾ ‘ਆਪ’ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਹ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਨਾ ਦਿਵਾਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਦੀ ਰੂਪ-ਰੇਖਾ ਨੂੰ ਹੋਰ ਵੀ ਵਿਸ਼ਾਲ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਬਾਬਾ ਜਸਵੰਤ ਸਿੰਘ ਧਾਲੀਆਂ, ਸਤਵੀਰ ਸਿੰਘ ਗਰੇਵਾਲ, ਬੇਅੰਤ ਸਿੰਘ ਤਲਵੰਡੀ, ਭਵਦੀਪ ਸਿੰਘ ਘੁਮਾਣ, ਰੂਪ ਸਿੰਘ ਲੀਲ੍ਹ, ਹਰਭਜਨ ਸਿੰਘ ਧਾਲੀਵਾਲ, ਖੰਨਾ ਜੰਡ, ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਜਥੇਦਾਰ ਗੁਰਦੀਪ ਸਿੰਘ ਬਸਰਾਉਂ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ, ਸੰਨੀ ਤਲਵੰਡੀ, ਗੁਰੀ ਸਿੰਘ ਬੁਰਜ ਹਰੀ ਸਿੰਘ, ਜਗਦੇਵ ਸਿੰਘ ਝੋਰੜਾਂ, ਸੁੱਖਾ ਸਿੰਘ ਰਾਏਕੋਟ, ਪਰਵੀਨ ਸਿੰਘ ਕਲਸੀਆਂ, ਭਵਦੀਪ ਸਿੰਘ ਭੈਣੀ, ਅਮਨ ਸਿੰਘ, ਬਲਜਿੰਦਰ ਸਿੰਘ ਭੈਣੀ, ਮਨਮੀਤ ਸਿੰਘ ਖ਼ਾਲਸਾ, ਤਰੁਨਪ੍ਰੀਤ ਸਿੰਘ ਖ਼ਾਲਸਾ, ਗਗਨ ਸਿਮਘ ਤਲਵੰਡੀ, ਕਾਲਾ ਸਿੰਘ ਬੱਸੀਆਂ, ਕੇਵਲ ਸਿੰਘ ਬੱਸੀਆਂ, ਪਵਨ ਸਿੰਘ ਬੱਸੀਆਂ, ਗੁਰਦੀਪ ਸਿੰਘ ਸੇਖੋਂ, ਕੈਪਟਨ ਹਰਜੀਤ ਸਿੰਘ ਅੱਬੂਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਵਲੋਂ ਸਵ: ਸਤਨਾਮ ਸਿੰਘ ਭੰਡਾਰੀ ਦੀ ਯਾਦ ’ਚ ਅੱਖਾਂ ਦਾ ਕੈਂਪ ਲਗਾਇਆ ਅਗਲੀ ਖ਼ਬਰ ਚੇਅਰਮੈਨ ਰਛਪਾਲ ਸਿੰਘ ਤਲਵਾੜਾ ਦੇ ਭਤੀਜੇ ਅਤੇ ਜਗਤਾਰ ਸਿੰਘ ਬੁੱਟਰ ਦੇ ਇਕਲੌਤੇ ਪੁੱਤਰ ਸੁਖਰਾਜ ਸਿੰਘ ਬੁੱਟਰ ਦਾ ਦਿਹਾਂਤ...
Ad Position 24