ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਗ੍ਰਿਫਤਾਰ
ਹਠੂਰ, 25 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਇਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਥਾਣਾ ਮੁਖੀ ਗੁਰਸੇਵਕ ਸਿੰਘ ਐਸ ਆਈ ਨੇ ਦੱਸਿਆ ਕਿ ਮੁਕੱਦਮਾ ਨੰਬਰ 186 ਮਿਤੀ 24-10-26 ਅ/ਧ 22-61-85 ਐੱਨ.
ਹਠੂਰ, 25 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਇਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਥਾਣਾ ਮੁਖੀ ਗੁਰਸੇਵਕ ਸਿੰਘ ਐਸ ਆਈ ਨੇ ਦੱਸਿਆ ਕਿ ਮੁਕੱਦਮਾ ਨੰਬਰ 186 ਮਿਤੀ 24-10-26 ਅ/ਧ 22-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਹਠੂਰ ਦੇ ਦੋਸ਼ੀ ਨਸ਼ਾ ਸਮੱਗਲਰ ਜਗਦੀਪ ਸਿੰਘ ਉਰਫ਼ ਵੱਡਾ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੱਲ੍ਹਾ, ਜ਼ਿਲ੍ਹਾ ਲੁਧਿਆਣਾ ਨੂੰ ਮਿਤੀ 24-10-2026 ਨੂੰ ਬਾਹੱਦ ਪਿੰਡ ਭੰਮੀਪੁਰ ਕਲਾਂ ਤੋਂ ਕਾਬੂ ਕਰਕੇ ਇਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।