25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖ਼ਾਲਸਾ ਸ:ਸ:ਸ: ਸੁਧਾਰ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਸਮਾਗਮ

ਗੁਰੂਸਰ ਸੁਧਾਰ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਐੱਚ.

Ad Position 21
No active advertisement
ਜੀ.ਐੱਚ.ਜੀ. ਖ਼ਾਲਸਾ ਸ:ਸ: ਸਕੂਲ ਗੁਰੂਸਰ ਸੁਧਾਰ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕਰਦੇ ਹੋਏ ਇੰਸਪੈਕਟਰ ਸ਼ਮਸ਼ੇਰ ਸਿੰਘ ਤੇ (ਸੱਜੇ) ਹਾਜ਼ਰ ਵਿਦਿਆਰਥੀ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ 26-10-2026
ਗੁਰੂਸਰ ਸੁਧਾਰ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਰਵਾਏ ਸਮਾਗਮ ਦੌਰਾਨ ਖੇਤੀਬਾੜੀ ਵਿਭਾਗ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਉੱਪਰ ਬਹੁਤ ਮਾੜੇ ਪ੍ਰਭਾਵਾਂ ਪੈਂਦੇ ਹਨ ਤੇ ਉਨ੍ਹਾਂ ਪਰਾਲੀ ਸਾੜਨ ਨਾਲ ਹੋਣ ਵਾਲੇ ਹੋਰ ਨੁਕਸਾਨਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਵੀ ਕਰਵਾਇਆ। ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵਿਦਿਆਰਥੀ ਅਹਿਮ ਭੂਮਿਕਾ ਨਿਭਾ ਸਕਦੇ ਹਨ ਤੇ ਸਕੂਲੀ ਬੱਚਿਆਂ ਨੂੰ ਆਪਣੇ ਜ਼ਿਮੀਂਦਾਰ ਮਾਪਿਆਂ ਸਮੇਤ ਹੋਰਨਾਂ ਕਿਸਾਨਾਂ ਅੰਦਰ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ। ਖੇਤੀਬਾੜੀ ਮਾਹਿਰ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ਵਿਚ ਧੂੰਆਂ ਅਤੇ ਮਨੁੱਖੀ ਸਿਹਤ ਲਈ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ ਤੇ ਹਵਾ ਪ੍ਰਦੂਸ਼ਿਤ ਹੋਣ ਨਾਲ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦਾ ਸੰਦੇਸ਼ ਵੀ ਦਿੱਤਾ। ਸਕੂਲ ਪ੍ਰਧਾਨ ਪਵਨਜੀਤ ਸਿੰਘ ਗਿੱਲ ਤੇ ਪ੍ਰਿੰਸੀਪਲ ਨੀਰੂ ਬਾਲਾ ਸ੍ਰੀਵਾਸਤਵਾ ਸਮੇਤ ਸਮੂਹ ਸਕੂਲ ਸਟਾਫ਼ ਵਲੋਂ ਖੇਤੀਬਾੜੀ ਇੰਸਪੈਕਟਰ ਸ਼ਮਸ਼ੇਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵ. ਮਾਤਾ ਸੁਰਜੀਤ ਕੌਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਚੇਅਰਮੈਨ ਹਰਨੇਕ ਸਿੰਘ ਗਰੇਵਾਲ ਦੇ ਯਤਨਾਂ ਸਦਕਾ ਸਰਕਾਰੀ ਸਕੂਲ ਮਨਸੂਰਾਂ ਦੀਆਂ 19 ਹੁਸ਼ਿਆਰ ਵਿਦਿਆਰਥਣਾਂ ਦੀ ਫ਼ੀਸ ਕੀਤੀ...
Ad Position 24