25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹੰਬੜਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰਿਦੁਆਰ ਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਬੱਸ ਰਵਾਨਾ ਬਜ਼ੁਰਗਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਸ਼ਲਾਘਾਯੋਗ ਉਪਰਾਲਾ-ਪ੍ਰਧਾਨ ਵਿਰਕ

ਹੰਬੜਾਂ, 25 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੰਬੜਾਂ ਤੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਯਤਨਾਂ ਸਦਕਾ ਸੰਗਤਾਂ ਨੂੰ ਮੁਫ਼ਤ ਦਰਸ਼ਨ ਕਰਵਾਉਣ ਲਈ ਹਰਿਦੁਆਰ, ਰਿਸ਼ੀਕੇਸ਼ ਤੇ ਹੋਰ ਧਾਰਮਿਕ ਅਸਥਾਨਾਂ ਲਈ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਮੋਹਨ ਸਿੰਘ ਵਿਰਕ ਦੀ ਅਗਵਾਈ ਹੇਠ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੂਬਾਈ ਆਗੂ ਮੋਹਨ ਵਿਰਕ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਦਾ ਉਪਰਾਲਾ ਇਕ ਮਹਾਨ ਕਾਰਜ ਹੈ, ਜਿਸ ਨਾਲ ਪਿੰਡਾਂ ਦੇ ਬਜ਼ੁਰਗ ਲੋਕ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਦਾ ਅਨੰਦ ਲੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 26-10-2026
ਹੰਬੜਾਂ, 25 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੰਬੜਾਂ ਤੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਯਤਨਾਂ ਸਦਕਾ ਸੰਗਤਾਂ ਨੂੰ ਮੁਫ਼ਤ ਦਰਸ਼ਨ ਕਰਵਾਉਣ ਲਈ ਹਰਿਦੁਆਰ, ਰਿਸ਼ੀਕੇਸ਼ ਤੇ ਹੋਰ ਧਾਰਮਿਕ ਅਸਥਾਨਾਂ ਲਈ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਮੋਹਨ ਸਿੰਘ ਵਿਰਕ ਦੀ ਅਗਵਾਈ ਹੇਠ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੂਬਾਈ ਆਗੂ ਮੋਹਨ ਵਿਰਕ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਦਾ ਉਪਰਾਲਾ ਇਕ ਮਹਾਨ ਕਾਰਜ ਹੈ, ਜਿਸ ਨਾਲ ਪਿੰਡਾਂ ਦੇ ਬਜ਼ੁਰਗ ਲੋਕ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਦਾ ਅਨੰਦ ਲੈ ਰਹੇ ਹਨ। ਉਨ੍ਹਾਂ ਹੋਰ ਕਿਹਾ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਾਰੇ ਹੀ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਇਕ-ਇਕ ਕਰਕੇ ਪੂਰਾ ਕੀਤਾ ਗਿਆ ਹੈ ਤੇ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਬਿਨ੍ਹਾਂ ਪੱਖਪਾਤ ਤੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਲੋਕ ਸਰਕਾਰ ਵਲੋਂ ਕੀਤੇ ਗਏ ਕੰਮਾਂ ਤੋਂ ਪੂਰੀ ਤਰ੍ਹਾਂ ਨਾਲ ਖੁਸ਼ ਹਨ। ਹਲਕਾ ਗਿੱਲ ’ਚ ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਹਲਕੇ ਦੇ ਕੀਤੇ ਜਾ ਰਹੇ ਵਿਕਾਸ ਦੇ ਨਾਲ-ਨਾਲ ਹਰ ਰੋਜ਼ ਵੱਖ ਵੱਖ ਪਿੰਡਾਂ ਤੋਂ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣ ਲਈ ਬੱਸਾਂ ਭੇਜੀਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ ਤੇ ਭਗਵੰਤ ਸਿੰਘ ਮਾਨ ਨੂੰ ਫਿਰ ਮੁੱਖ ਮੰਤਰੀ ਬਣਾ ਕੇ ਪੰਜਾਬ ਨੂੰ ਹੋਰ ਤਰੱਕੀ ਤੇ ਖ਼ੁਸ਼ਹਾਲ ਬਣਾਉਣਗੇ। ਇਸ ਸਮੇਂ ਸ਼ਮਸ਼ੇਰ ਸਿੰਘ ਗਿੱਲ, ਮਨਪ੍ਰੀਤ ਸਿੰਘ ਚੰਨੀ, ਰਾਜੇਸ਼ ਪ੍ਰਸ਼ਾਦ ਗੁਪਤਾ, ਰਣਜੀਤ ਸਿੰਘ ਚੀਮਾ, ਜਸਵੰਤ ਸਿੰਘ ਤੇ ਹੋਰ ਸੰਗਤ ਦੇ ਰੂਪ ਵਿਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਇਨਸਾਫ਼ ਲਈ ਨੂਰਪੁਰ ਬੇਟ ਵਿਖੇ ‘ਆਪ’ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਕੌਂਸਲ ਦੇ ਸੀਨੀ . ਉਪ ਪ੍ਰਧਾਨ ਗੁਪਤਾ ਦੀ ਗੁਰਦੁਆਰਾ ਕਮੇਟੀ ਨਾਲ ਮੀਟਿੰਗ
Ad Position 24