25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਇਨਸਾਫ਼ ਲਈ ਨੂਰਪੁਰ ਬੇਟ ਵਿਖੇ ‘ਆਪ’ ਸਰਕਾਰ ਦਾ ਪੁਤਲਾ ਫੂਕਿਆ

ਹੰਬੜਾਂ, 25 ਅਕਤੂਬਰ (ਮੇਜਰ ਹੰਬੜਾਂ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਦੇ ਸਮਰਥਨ ਵਿੱਚ ਅੱਜ ਪਿੰਡ ਨੂਰਪੁਰ ਬੇਟ ਦੇ ਮੁੱਖ ਚੌਂਕ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਝਾੜੂ ਸਰਕਾਰ ਦੇ ਝਾੜੂ ਫੂਕਣ ਦੇ ਨਾਲ ‘ਆਪ’ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਇੰਦਰਜੀਤ ਸਿੰਘ ਗੋਰਸੀਆਂ ਹਾਕਮ ਰਾਏ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਲਈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 13-14 ਦਿਨਾਂ ਤੋਂ ਮਾਨਸਾ ਵਿਖੇ ਸੰਘਰਸ਼ ਚੱਲ ਰਿਹਾ ਹੈ ਪਰ ਏਨੇ ਦਿਨ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਰਿਹਾ ਜੋ ਕਿ ਨਿੰਦਣਯੋਗ ਹੈ।

Ad Position 21
No active advertisement
ਅਜੀਤ ਡੈਸਕ 26-10-2026
ਹੰਬੜਾਂ, 25 ਅਕਤੂਬਰ (ਮੇਜਰ ਹੰਬੜਾਂ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਦੇ ਸਮਰਥਨ ਵਿੱਚ ਅੱਜ ਪਿੰਡ ਨੂਰਪੁਰ ਬੇਟ ਦੇ ਮੁੱਖ ਚੌਂਕ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਝਾੜੂ ਸਰਕਾਰ ਦੇ ਝਾੜੂ ਫੂਕਣ ਦੇ ਨਾਲ ‘ਆਪ’ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਇੰਦਰਜੀਤ ਸਿੰਘ ਗੋਰਸੀਆਂ ਹਾਕਮ ਰਾਏ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਲਈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 13-14 ਦਿਨਾਂ ਤੋਂ ਮਾਨਸਾ ਵਿਖੇ ਸੰਘਰਸ਼ ਚੱਲ ਰਿਹਾ ਹੈ ਪਰ ਏਨੇ ਦਿਨ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਰਿਹਾ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਤਲ ਮਾਮਲੇ ’ਚ ਇਨਸਾਫ਼ ਨਾ ਦਿੱਤਾ ਤੇ ਪਰਿਵਾਰ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਵਲੋਂ ‘ਆਪ’ ਸਰਕਾਰ ਵਿਰੁੱਧ ਪੱਕਾ ਰੋਸ ਧਰਨਾ ਲਗਾਇਆਂ ਜਾਵੇਗਾ। ਇਸ ਰੋਸ ਧਰਨੇ ਵਿੱਚ ਮਨਜੀਤ ਸਿੰਘ ਖਾਨਪੁਰੀ, ਰਣਜੀਤ ਸਿੰਘ ਨਿੱਕਾ, ਹਰਜੀਤ ਸਿੰਘ, ਸ਼ਮਸ਼ੇਰ ਸਿੰਘ ਲਾਡੋਵਾਲ, ਹਰਪਾਲ ਸਿੰਘ ਬੱਗਾ ਕਲਾਂ, ਸੁੱਚਾ ਸਿੰਘ, ਹਰਪ੍ਰੀਤ ਸਿੰਘ, ਨਾਹਰ ਸਿੰਘ, ਪਰਵਿੰਦਰ ਸਿੰਘ, ਜਿੰਦਰ ਸਿੰਘ, ਅਮਰਜੀਤ ਸਿੰਘ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁਲਿਸ ਥਾਣਾ ਲਾਡੋਵਾਲ ਦੇ ਐੱਸ.ਐੱਚ.ਓ. ਸੁਖਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਸਨ।
Ad Position 22
No active advertisement
ਪਿਛਲੀ ਖ਼ਬਰ ਬੇਟ ਇਲਾਕੇ ਦੀਆਂ ਸੜਕਾਂ ’ਤੇ ਕੱਕਾ ਰੇਤਾ ਭਰ ਕੇ ਲੰਘਣ ਵਾਲੇ ਬਿਨਾਂ ਨੰਬਰੀ ਟਿੱਪਰਾਂ ਦਾ ਆਖਿਰ ਕੌਣ ਕੱਟੇਗਾ ਚਲਾਨ......... ਅਗਲੀ ਖ਼ਬਰ ਹੰਬੜਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰਿਦੁਆਰ ਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਬੱਸ ਰਵਾਨਾ ਬਜ਼ੁਰਗਾਂ ਲਈ ਸ਼...
Ad Position 24