26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜੌਹਲਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਜੌਹਲਾਂ ਵਿਖੇ ਸਥਿਤ ਸ੍ਰੀ ਵਾਲਮੀਕਿ ਮੰਦਰ ਵਿਖੇ ਭਗਵਾਨ ਸ੍ਰੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ। ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ।

Ad Position 21
No active advertisement
ਪਿੰਡ ਜੌਹਲਾਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਕਰਵਾਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਤੇ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ। ਤਸਵੀਰ : ਬਲਵਿੰਦਰ ਸਿੰਘ ਲਿੱਤਰ 27-10-2026
ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਜੌਹਲਾਂ ਵਿਖੇ ਸਥਿਤ ਸ੍ਰੀ ਵਾਲਮੀਕਿ ਮੰਦਰ ਵਿਖੇ ਭਗਵਾਨ ਸ੍ਰੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ। ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ। ਸਮਾਗਮ ਵਿਚ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਤੇ ਬਾਬਾ ਗੁਰਨਾਮ ਦਾਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਝੰਡੇ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਕੀਰਤਨੀ ਜਥੇ ਵਲੋਂ ਧਾਰਮਿਕ ਭਜਨਾਂ ਅਤੇ ਸ਼ਬਦਾਂ ਰਾਹੀਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ, ਜਦਕਿ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਵਿਚ ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਤੇ ਬਰਾਬਰਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਅਖ਼ੀਰ ’ਚ ਪ੍ਰਬੰਧਕਾਂ ਵਲੋਂ ਸਮਾਗਮ ‘ਚ ਸ਼ਿਰਕਤ ਕਰਨ ਵਾਲੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਲਜਾਰ ਸਿੰਘ ਫੌਜੀ, ਡਾ. ਗੁਰਦੀਪ ਸਿੰਘ ਜੌਹਲਾਂ ਬਲਾਕ ਸੰਮਤੀ ਮੈਂਬਰ, ਗੁਰਚਰਨ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਜਸਵੰਤ ਸਿੰਘ ਪੰਚ, ਰਾਜਾ ਸਿੰਘ ਸਿੱਧੂ, ਖਜ਼ਾਨਚੀ ਡਾ. ਬਲਵੰਤ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ ਪੰਚ, ਸੇਵਾਦਾਰ ਜੱਗੀ ਸਿੰਘ ਮਿਸਤਰੀ, ਰਾਜਵਿੰਦਰ ਸਿੰਘ ਰਾਜ਼ੀ, ਜਗਦੇਵ ਸਿੰਘ, ਸੀਰਾ ਸਿੰਘ ਫੌਜੀ, ਨਿਰਭੈ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛਪਾਰ ਦੇ ਸਾਬਕਾ ਸਰਪੰਚ ਬਲਜੀਤ ਸਿੰਘ ’ਤੇ ਹੋਏ ਕਾਤਲਾਨਾ ਹਮਲੇ ਦੀ ਇਆਲ਼ੀ ਨੇ ਕੀਤੀ ਨਿਖੇਧੀ ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24