ਖੜਗੇ ਪ੍ਰਧਾਨ ਮੰਤਰੀ ਖ਼ਿਲਾਫ਼ ਅਪਮਾਨਜਨਕ ਬਿਆਨ ਲਈ ਮੁਆਫ਼ੀ ਮੰਗਣ-ਚੰਨੀ
ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜਨ ਖੜਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਦਿੱਤੇ ਅਪਮਾਨਜਨਕ ਬਿਆਨ ਲਈ ਮਾਫ਼ੀ ਮੰਗਣ। ਇਹ ਮੰਗ ਅੱਜ ਭਾਰਤੀ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੇ ਕੀਤੀ।
ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜਨ ਖੜਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਦਿੱਤੇ ਅਪਮਾਨਜਨਕ ਬਿਆਨ ਲਈ ਮਾਫ਼ੀ ਮੰਗਣ। ਇਹ ਮੰਗ ਅੱਜ ਭਾਰਤੀ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੇ ਕੀਤੀ। ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਪਣੇ ਪ੍ਰੋਗਰਾਮ ਦਰਮਿਆਨ ਹਾਜ਼ਰ ਵਿਅਕਤੀਆਂ ਨੇ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਵਲੋਂ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਕੀਤੀ ਬਿਆਨਬਾਜ਼ੀ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਖੜਗੇ ਜੀ, ਤੁਸੀਂ ਜਿੰਨਾ ਮਰਜ਼ੀ ਜ਼ੋਰ ਲਾ ਲਵੋ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਈ ਨਹੀਂ ਹਟਾ ਸਕਦਾ। ਉਨ੍ਹਾਂ ਕਿਹਾ ਕਿ ਖੜਗੇ ਆਪਣਾ ਸੰਤੁਲਨ ਗੁਆ ਬੈਠੇ ਹਨ। ਉਹ ਪਹਿਲਾਂ ਵੀ ਇਸ ਤਰਾਂ ਦੀ ਬਿਆਨਬਾਜ਼ੀ ਕਰਦੇ ਰਹੇ ਹਨ। ਚੰਨੀ ਨੇ ਚਿਤਾਵਨੀ ਦਿੱਤੀ ਕਿ ਖੜਗੇ ਨੂੰ ਤੁਰੰਤ ਮਾਫ਼ੀ ਮੰਗ ਲੈਣੀ ਚਾਹੀਦੀ ਹੈ ਨਹੀਂ ਤਾਂ ਭਾਜਪਾ ਵਲੋਂ ਉਨ੍ਹਾਂ ਦਾ ਹਰ ਪੱਧਰ ਤੇ ਵਿਰੋਧ ਕੀਤਾ ਜਾਵੇਗਾ। 27 ਖੰਨਾ34 ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ।