27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ 2027 ’ ਚ ਬਣੇਗੀ ਕਾਂਗਰਸ ਦੀ ਸਰਕਾਰ :- ਦਰਸ਼ਨ ਸਿੰਘ ਬੀਰਮੀ

ਭੂੰਦੜੀ, 27 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਭਾਰੀ ਬਹੁਮਤ ਹਾਸਲ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ।

Ad Position 21
No active advertisement
ਅਜੀਤ ਡੈਸਕ 28-10-2026
ਭੂੰਦੜੀ, 27 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਭਾਰੀ ਬਹੁਮਤ ਹਾਸਲ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਲੋਕਾਂ ਦੇ ਭਖਦੇ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਏਗੀ। ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਬੀਰਮੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਭਵਿੱਖ ਦੀ ਉਮੀਦ ਹੈ ਅਤੇ ਉਹ ਸੂਬੇ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ, ਵਿਕਾਸ ਕਾਰਜਾਂ ਵਿੱਚ ਤੇਜ਼ੀ, ਅਮਨ-ਕਾਨੂੰਨ ਦੀ ਮਜ਼ਬੂਤ ਵਿਵਸਥਾ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਇਨ੍ਹਾਂ ਉਮੀਦਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀ ਚੋਣ ਰਣਨੀਤੀ ਤਿਆਰ ਕਰੇਗੀ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਨੌਜਵਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਇਨ੍ਹਾਂ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਕਿਸੇ ਵੀ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਅਨੁਸਾਰ ਕਿਸਾਨਾਂ ਨੂੰ ਖੇਤੀਬਾੜੀ ਨਾਲ ਜੁੜੀਆਂ ਮੁਸ਼ਕਿਲਾਂ ਤੋਂ ਰਾਹਤ, ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜ਼ਗਾਰ ਦੇ ਮੌਕੇ, ਮਜ਼ਦੂਰਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਅਤੇ ਵਪਾਰੀਆਂ ਨੂੰ ਕਾਰੋਬਾਰ ਲਈ ਸੁਖਾਵਾਂ ਮਾਹੌਲ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਵਿਚ ਲੈ ਕੇ ਜਾਵੇਗੀ ਅਤੇ ਲੋਕ ਹਿੱਤਾਂ ਨਾਲ ਸਬੰਧਤ ਨੀਤੀਆਂ ਨੂੰ ਚੋਣ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਜਾਵੇਗਾ। ਸ. ਬੀਰਮੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵਲ ਜਾਣ ਲਈ ਮਜ਼ਬੂਰ ਹੋਣਾ ਪੈਂਦਾ ਹੈ, ਜਿਸ ਕਾਰਨ ਕਈ ਪਰਿਵਾਰ ਸਮਾਜਿਕ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ, ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਕੇ ਅਤੇ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਕਰਕੇ ਨੌਜਵਾਨਾਂ ਲਈ ਬਿਹਤਰ ਮਾਹੌਲ ਸਿਰਜਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ’ ਚ ਹੂੰਝਾ ਫੇਰ ਜਿੱਤ ਦਰਜ ਅਗਲੀ ਖ਼ਬਰ ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਹਿੰਦੀ ਦਿਵਸ ਮਨਾਇਆ
Ad Position 24