ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ
ਜਗਰਾਉਂ, 27 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਵਲੋਂ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦੇ ਦਿਹਾੜੇ ਮੌਕੇ ਦਿਨ ਅਤੇ ਰਾਤ ਦੇ ਸਮਾਗਮ ਹੋਏ। ਇੰਨ੍ਹਾਂ ਸਮਾਗਮਾਂ ਵਿਚ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ।
ਜਗਰਾਉਂ, 27 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਵਲੋਂ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦੇ ਦਿਹਾੜੇ ਮੌਕੇ ਦਿਨ ਅਤੇ ਰਾਤ ਦੇ ਸਮਾਗਮ ਹੋਏ। ਇੰਨ੍ਹਾਂ ਸਮਾਗਮਾਂ ਵਿਚ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ। ਸੰਗਤਾਂ ਨੇ ਸਿੱਖ ਕੌਮ ਦੇ ਨਾਮੀ ਕੀਰਤਨੀ ਜਥਿਆਂ ਤੋਂ ਗੁਰਬਾਣੀ ਦਾ ਕੀਰਤਨ ਅਤੇ ਮਹਾਂਪੁਰਖਾਂ ਦੇ ਪ੍ਰਵਚਨ ਸਰਵਣ ਕੀਤੇ। ਸਮਾਗਮ ਵਿਚ ਮੁਫ਼ਤ ਮੈਡੀਕਲ ਕੈਂਪ ਲਾਏ ਅਤੇ ਵੱਖ-ਵੱਖ ਖਾਣ-ਪੀਣ ਪਦਾਰਥਾਂ ਦੇ ਲੰਗਰ ਲਾਏ ਗਏ। ਰਾਤ ਦੇ ਦੀਵਾਨ ’ਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ। ਇੰਨ੍ਹਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ। ਪ੍ਰਵਚਨ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆ ਵਲੋਂ ਕੀਤੇ ਗਏ। ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਨੇ ਗੁਰੂ ਸਾਹਿਬ ਜੀ ਨੂੰ ਚੌਰ ਦੀ ਸੇਵਾ ਅਤੇ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 62 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਗੁਰੂ ਲੜ੍ਹ ਲਾਇਆ। ਇਸ ਸਮਾਗਮ ਵਿਚ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੌਹੀ, ਬਾਬਾ ਮੇਹਰ ਸਿੰਘ ਨਾਨਕਸਰ ਆਦਿ ਨੇ ਕਿਹਾ ਕਿ ਕਾਦਰ ਦੀ ਸਾਜੀ ਕੁਦਰਤ ਦੀ ਸੇਵਾ ਹੀ ਗੁਰੂ ਦੀ ਸੇਵਾ ਹੈ। ਗੁਰੂ ਸਾਹਿਬਾਨਾਂ ਨੇ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿਖਿਆਵਾਂ ਨਾਲ ਜੁੜਨ ਲਈ ਆਖਿਆ ਹੈ । ਸੰਸਾਰ ਵਿਚ ਅਸੀਂ ਜੋ ਦੇਖ ਅਤੇ ਮਹਿਸੂਸ ਕਰ ਰਹੇ ਹਾਂ ਉਸ ਸਭ ਦੀ ਸਿਰਜਣਾ ਇਕ ਅਕਾਲ ਪੁਰਖ ਵਲੋਂ ਕੀਤੀ ਗਈ। ਇਸ ਦੀ ਸਾਂਭ ਸੰਭਾਲ ਅਤੇ ਹਰ ਇਕ ਨਾਲ ਪਿਆਰ ਨਾਲ ਰਹਿਣ ਨਾਲ ਹੀ ਅਸੀਂ ਗੁਰੂ ਸਾਹਿਬ ਦੀ ਕ੍ਰਿਪਾ ਹਾਸਲ ਕਰ ਸਕਦੇ ਹਾਂ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਲਈ ਵੀ ਆਖਿਆ। ਇਸ ਮੌਕੇ ਮਨਦੀਪ ਸਿੰਘ, ਬਲਜਿੰਦਰ ਸਿੰਘ, ਜੁਗਰਾਜ ਸਿੰਘ, ਸੁਰਜੀਤ ਸਿੰਘ ਕਲੇਰ, ਗੁਰਚਰਨ ਸਿੰਘ ਗਰੇਵਾਲ, ਬਲਦੇਵ ਸਿੰਘ ਬੀੜਗਗੜਾ, ਹਰਚਰਨ ਸਿੰਘ ਤੂਰ, ਕਮਲਜੀਤ ਸਿੰਘ ਬਰਾੜ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਗੁਰਸੇਵਕ ਸਿੰਘ, ਜੱਸਾ ਸਿੰਘ, ਗੋਰਾ ਸਿੰਘ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ ਕੈਲਪੁਰ, ਡਾ: ਦਰਸ਼ਨ ਸਿੰਘ, ਹਰਦੀਪ ਸਿੰਘ, ਡਾ. ਦਰਸ਼ਨ ਸਿੰਘ, ਲਖਵਿੰਦਰ ਸਿੰਘ ਦਿੱਲੀ, ਰਾਜਨ ਸਿੰਘ ਝਾਂਜੀ, ਹਰਪਾਲ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।