27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਗਗੜਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਪਾਲਸਰ ਸਾਹਿਬ ’ ਤੇ ਚੱਲੀਆਂ ਗੋਲੀਆਂ , ਧਮਕੀ ਭਰੀ ਚਿੱਠੀ ਨਾਲ ਦਹਿਸ਼ਤ

ਚੌਂਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗਗੜਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਪਾਲਸਰ ਸਾਹਿਬ ਦੇ ਮੁੱਖ ਗੇਟ ’ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਅਤੇ ਮੌਕੇ ਤੋਂ ਧਮਕੀ ਭਰੀ ਚਿੱਠੀ ਸੁੱਟ ਕੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਚੌਂਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗਗੜਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਪਾਲਸਰ ਸਾਹਿਬ ਦੇ ਮੁੱਖ ਗੇਟ ’ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਅਤੇ ਮੌਕੇ ਤੋਂ ਧਮਕੀ ਭਰੀ ਚਿੱਠੀ ਸੁੱਟ ਕੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਚਿੱਠੀ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਗੁਰਿੰਦਰ ਸਿੰਘ ਰੂਮੀ ਨੂੰ ਨਿਸ਼ਾਨਾ ਬਣਾਉਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਰੇ ਵੀ ਇਤਰਾਜ਼ਯੋਗ ਸ਼ਬਦਾਵਲੀ ਵਰਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਲੇ ਕੱਪੜੇ ਪਹਿਨੇ ਇੱਕ ਵਿਅਕਤੀ ਦੇਰ ਰਾਤ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਨੇੜੇ ਪਹੁੰਚਿਆ ਅਤੇ ਫਾਇਰਿੰਗ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਉੱਥੇ ਇੱਕ ਧਮਕੀ ਭਰੀ ਚਿੱਠੀ ਵੀ ਮਿਲੀ, ਜਿਸ ਕਾਰਨ ਮਾਮਲਾ ਹੋਰ ਗੰਭੀਰ ਬਣ ਗਿਆ। ਚਿੱਠੀ ਵਿੱਚ ਵਰਤੀ ਗਈ ਸ਼ਬਦਾਵਲੀ ਅਤੇ ਇਸ ਵਿੱਚ ਨਿਸ਼ਾਨਾ ਬਣਾਏ ਗਏ ਵਿਅਕਤੀਆਂ ਤੇ ਸਿਆਸੀ ਜਥੇਬੰਦੀਆਂ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਛਿੜ ਗਈ ਹੈ। ਹਾਲਾਂਕਿ, ਚਿੱਠੀ ਦੀ ਪ੍ਰਮਾਣਿਕਤਾ, ਇਸ ਨੂੰ ਲਿਖਣ ਵਾਲੇ ਵਿਅਕਤੀ ਅਤੇ ਫਾਇਰਿੰਗ ਪਿੱਛੇ ਮਕਸਦ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੇਰ ਰਾਤ ਵਾਪਰੀ, ਜਦੋਂ ਕਾਲੇ ਕੱਪੜੇ ਪਹਿਨੇ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਦੇ ਗੇਟ ਨੇੜੇ ਆਇਆ ਅਤੇ ਗੋਲੀਆਂ ਚਲਾਈਆਂ। ਉਨ੍ਹਾਂ ਅਨੁਸਾਰ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਵੱਲੋਂ ਇੱਕ ਧਮਕੀ ਭਰਿਆ ਪੱਤਰ ਵੀ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਰੇ ਬੇਹੱਦ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ। ਬਾਬਾ ਅਮਰਜੀਤ ਸਿੰਘ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਘਟਨਾ ਦੇ ਪਿੱਛੇ ਕੰਮ ਕਰ ਰਹੇ ਵਿਅਕਤੀਆਂ ਦੀ ਪਛਾਣ ਕਰਨ ਦੀ ਮੰਗ ਕੀਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਐੱਸ.ਆਰ. ਕਲੇਰ ਅਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਵਿਖੇ ਪੁੱਜੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਸ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਫਾਇਰਿੰਗ ਦੀ ਘਟਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਐੱਸ.ਆਰ. ਕਲੇਰ ਅਤੇ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਪੰਜਾਬ ਅੰਦਰ ਸਰਕਾਰ ਨਾਂ ਦੀ ਕੋਈ ਚੀਜ ਨਹੀਂ। ਉਨ੍ਹਾਂ ਆਖਿਆ ਕਿ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਸੂਬੇ ਦਾ ਅਵਾਮ ਦਹਿਸ਼ਤ ਦੇ ਛਾਏ ਹੇਠ ਜੀਅ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਲੁਧਿਆਣਾ ਦਿਹਾਤੀ ਪੁਲਿਸ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ। ਡੀ.ਐੱਸ.ਪੀ ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਘਟਨਾ ਸਥਾਨ ’ਤੇ ਪੁੱਜ ਕੇ ਜਾਂਚ ਅਰੰਭ ਦਿੱਤੀ। ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਤਹਿ ਤੱਕ ਜਾਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਦੀਆਂ ਮੰਡੀਆਂ ’ ਚ ਲਿਫਟਿੰਗ ਦਾ ਬੁਰਾ ਹਾਲ , 12 ਲੱਖ ਝੋਨੇ ਦੀਆਂ ਬੋਰੀਆਂ ਖੁੱਲ੍ਹੇ ਅਸਮਾਨ ਹੇਠ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ’ਤੇ ਚਲਾਈ ਗੋਲੀ
Ad Position 24