29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਕਮਾਲਪੁਰੇ ‘ਲੋਕ ਮਿਲਣੀ’ ਪ੍ਰੋਗਰਾਮ ’ਚ ਸ਼ਾਮਿਲ ਹੋਣਗੇ

ਜਗਰਾਉਂ, 28 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 29 ਅਕਤੂਬਰ, ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ‘ਲੋਕ ਮਿਲਣੀ’ ਦੀ ਸ਼ੁਰੂਆਤ ਕਰਵਾਉਣਗੇ। ਜਿਸ ਸੰਬੰਧੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ 29-10-2026

ਜਗਰਾਉਂ, 28 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 29 ਅਕਤੂਬਰ, ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ‘ਲੋਕ ਮਿਲਣੀ’ ਦੀ ਸ਼ੁਰੂਆਤ ਕਰਵਾਉਣਗੇ। ਜਿਸ ਸੰਬੰਧੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ਕਿਹਾ ਕਿ ਇਸ ਲੋਕ ਮਿਲਣੀ ਪ੍ਰੋਗਰਾਮ ਲਈ ਹਲਕੇ ਦੇ ਲੋਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਲਕੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵਿਚਾਰ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਬੀਬੀ ਮਾਣੂੰਕੇ ਅਤੇ ਕੋਆਡੀਨੇਟਰ ਥਿੰਦ ਨੇ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਨਾਲ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਮਜ਼ਬੂਤ ਹੁੰਦਾ ਹੈ ਅਤੇ ਲੋਕਾਂ ਨੂੰ ਆਪਣੀਆਂ ਗੱਲਾਂ ਰੱਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਿੰਡ ਕਮਾਲਪੁਰਾ ਵਿਖੇ ਹੋਣ ਵਾਲੀ ਇਹ ਲੋਕ ਮਿਲਣੀ ਹਲਕੇ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਲੋਕਾਂ ਨੂੰ ਲੋਕ ਮਿਲਣੀ ਪ੍ਰੋਗਰਾਮ ਵਿਚ ਪੁੱਜ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਦਾਣਾ ਮੰਡੀ ਜਗਰਾਉਂ ਵਿਖੇ ਰਾਜ ਤਿਲਕ ਸਮਾਗਮ ਕਰਵਾਇਆ ਅਗਲੀ ਖ਼ਬਰ ਦੀਵਾਲੀ ਤੋਂ 10 ਦਿਨ ਪਹਿਲਾਂ ਹੀ ਜਗਰਾਉਂ ’ਚ ਕੁਝ ਹਲਵਾਈਆਂ ਵਲੋਂ ਗੈਰਮਿਆਰੀ ਮਠਿਆਈਆਂ ਸਟੋਰ ਕਰਨ ਦੇ ਚਰਚੇ, ਸਿਹਤ ਵਿਭਾਗ...
Ad Position 24