29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪ੍ਰੈੱਸ ਕਲੱਬ ਜਗਰਾਉਂ ਦੀ ਮੀਟਿੰਗ ’ ਚ ਵੱਖ - ਵੱਖ ਮਸਿਲਆਂ ’ ਤੇ ਵਿਚਾਰ - ਵਟਾਂਦਰਾ

ਜਗਰਾਉਂ, 28 ਅਕਤੂਬਰ (ਵਿਨੋਦ ਕੁਮਾਰ )-ਪ੍ਰੈੱਸ ਕਲੱਬ ਜਗਰਾਉਂ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਗਾਲਿਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਕਲੱਬ ਦੇ ਕਈ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਪ੍ਰੈੱਸ ਕਲੱਬ ਜਗਰਾਉਂ ਦੀ ਮੀਟਿੰਗ ਮੌਕੇ ਪ੍ਰਧਾਨ ਸ਼ਮਸ਼ੇਰ ਸਿੰਘ ਗਾਲਿਬ, ਹੇਮਰਾਜ ਬੱਬਰ, ਸੰਜੀਵ ਗੁਪਤਾ, ਪਰਮਜੀਤ ਸਿੰਘ ਗਰੇਵਾਲ ਤੇ ਹੋਰ। ਅਜੀਤ ਤਸਵੀਰ 29-10-2026
ਜਗਰਾਉਂ, 28 ਅਕਤੂਬਰ (ਵਿਨੋਦ ਕੁਮਾਰ )-ਪ੍ਰੈੱਸ ਕਲੱਬ ਜਗਰਾਉਂ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਗਾਲਿਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਕਲੱਬ ਦੇ ਕਈ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਖ਼ਾਸ ਤੌਰ ’ਤੇ ਰੋਜ਼ਾਨਾ ਵਧ ਰਹੇ ਸੜਕੀ ਹਾਦਸਿਆਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਗਈ। ਮੀਟਿੰਗ ਵਿੱਚ ਮੈਂਬਰਾਂ ਨੇ ਕਿਹਾ ਕਿ ਸੜਕੀ ਹਾਦਸਿਆਂ ਕਾਰਨ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ, ਜਿਸ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਦੀ ਲੋੜ ਹੈ। ਉਨ੍ਹਾਂ ਵਿਚਾਰ ਪ੍ਰਗਟਾਇਆ ਕਿ ਟ੍ਰੈਫ਼ਿਕ ਨਿਯਮਾਂ ਦੀ ਪੂਰੀ ਜਾਣਕਾਰੀ ਨਾ ਹੋਣਾ, ਨਿਯਮਾਂ ਦੀ ਉਲੰਘਣਾ ਕਰਨਾ, ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਅਤੇ ਵਾਹਨ ਚਲਾਉਂਦੇ ਸਮੇਂ ਲਾਪਰਵਾਹੀ ਵਰਤਣਾ ਹਾਦਸਿਆਂ ਦੇ ਮੁੱਖ ਕਾਰਨਾਂ ਵਿੱਚ ਸ਼ਾਮਿਲ ਹਨ। ਇਸ ਲਈ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਪ੍ਰੈੱਸ ਕਲੱਬ ਦੇ ਸਮੂਹ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ ਵਿੱਚ ਕਲੱਬ ਵੱਲੋਂ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਰਾਹੀਂ ਆਮ ਲੋਕਾਂ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਵੀ ਟ੍ਰੈਫ਼ਿਕ ਨਿਯਮਾਂ, ਸੜਕ ਸੁਰੱਖਿਆ ਅਤੇ ਸੁਰੱਖਿਅਤ ਵਾਹਨ ਚਲਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਸੜਕ ਸੁਰੱਖਿਆ ਸਿਰਫ਼ ਪ੍ਰਸ਼ਾਸਨ ਜਾਂ ਪੁਲਿਸ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰੇ ਅਤੇ ਦੂਜਿਆਂ ਦੀ ਜਾਨ ਦੀ ਸੁਰੱਖਿਆ ਦਾ ਵੀ ਧਿਆਨ ਰੱਖੇ। ਅੰਤ ਵਿੱਚ ਪ੍ਰੈੱਸ ਕਲੱਬ ਦੇ ਮੈਂਬਰਾਂ ਨੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਚੇਅਰਮੈਨ ਹੇਮਰਾਜ ਬੱਬਰ, ਜਨਰਲ ਸਕੱਤਰ ਪਰਮਜੀਤ ਸਿੰਘ ਗਰੇਵਾਲ, ਮੈਂਬਰ ਸੰਜੀਵ ਗੁਪਤਾ, ਮੈਂਬਰ ਚਰਨਜੀਤ ਸਿੰਘ ਸਰਨਾ, ਵਿਨੋਦ ਕੁਮਾਰ, ਜਗਦੀਪ ਸਿੰਘ, ਭੁਪਿੰਦਰ ਸਿੰਘ ਮੁਰਲੀ, ਕੁਲਦੀਪ ਸਿੰਘ ਲੋਹਟ, ਰੌਕੀ ਚਾਵਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਨਮਤੀ ਸਰਕਾਰੀ ਕਾਲਜ ਜਗਰਾਉਂ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਹੰਬੜਾਂ ਦੀਆਂ ਦੋ ਵਿਦਿਆਰਥਣਾਂ ‘ਐਲੂਮਨੀ ਵਜ਼ੀਫ਼ਾ’ ਸਕੀਮ ਲਈ ਚੁਣੀਆ ਸਾਬਕਾ ਸਰਪੰਚ ਜੱਗਾ, ਸਾਬਕਾ...
Ad Position 24