28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੁਲਿਸ ਥਾਣਾ ਸਦਰ ਰਾਏਕੋਟ ਅੱਗੇ ਰੋਸ ਧਰਨਾ ਲੋਕ ਮਸਲਿਆਂ ਦੀ ਆਵਾਜ਼ ਬੁਲੰਦ ਕਰਦਿਆਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਰਾਏਕੋਟ, 28 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਲੋਕ ਮਸਲਿਆਂ ਸਬੰਧੀ ਅੱਜ ਰਾਏਕੋਟ ਸਦਰ ਪੁਲਿਸ ਥਾਣੇ ਅੱਗੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਦੌਰਾਨ ਵੱਡੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 29-10-2026
ਰਾਏਕੋਟ, 28 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਲੋਕ ਮਸਲਿਆਂ ਸਬੰਧੀ ਅੱਜ ਰਾਏਕੋਟ ਸਦਰ ਪੁਲਿਸ ਥਾਣੇ ਅੱਗੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਦੌਰਾਨ ਵੱਡੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਬਲਾਕ ਆਗੂ ਮਨਜੀਤ ਸਿੰਘ ਬੁਢੇਲ, ਜ਼ਿਲ੍ਹਾ ਕਮੇਟੀ ਮੈਂਬਰ ਮਾ. ਚਰਨਜੀਤ ਸਿੰਘ, ਬਲਾਕ ਪ੍ਰਧਾਨ ਸਿੱਧਵਾਂ ਬੇਟ ਜਸਵੰਤ ਸਿੰਘ ਭੱਟੀਆਂ ਅਤੇ ਭਾਰਤੀ ਨੌਜਵਾਨ ਸਭਾ ਦੇ ਆਗੂ ਸੂਰਜ ਨੇ ਆਖਿਆ ਕਿ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਆਮ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਉੱਚਿਤ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਆਖਿਆ ਕਿ ਜੇਕਰ ਲੋਕਾਂ ਦੇ ਮਸਲਿਆਂ ਦਾ ਸਮਾਂਬੱਧ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੁਲਿਸ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਥਾਣੇ ਅਧੀਨ ਆਉਂਦੇ ਇਲਾਕਿਆਂ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਕਿਸਾਨ ਜਾਂ ਆਮ ਨਾਗਰਿਕ ਨਾਲ ਅਨਿਆਂ ਨਾ ਹੋਣ ਦਿੱਤਾ ਜਾਵੇ। ਨੌਜਵਾਨ ਆਗੂਆਂ ਨੇ ਵੀ ਕਿਸਾਨੀ ਸੰਘਰਸ਼ਾਂ ਵਿਚ ਨੌਜਵਾਨ ਵਰਗ ਦੀ ਸਰਗਰਮ ਭੂਮਿਕਾ ’ਤੇ ਜ਼ੋਰ ਦਿੱਤਾ। ਇਸ ਧਰਨੇ ਵਿਚ ਅਜੀਤ ਸਿੰਘ ਦਾਖਾ, ਬਿੱਲੂ ਸਿੰਘ ਪ੍ਰਧਾਨ, ਹਰਪਾਲ ਸਿੰਘ ਬੁਢੇਲ, ਜੇ.ਈ. ਬਲਵਿੰਦਰ ਸਿੰਘ ਨੂਰਪੁਰਾ, ਹਰਪਾਲ ਸਿੰਘ ਲੱਖਾ ਸਿੰਘ ਵਾਲਾ, ਦਰਸ਼ਨ ਸਿੰਘ ਬਲਾਕ ਪ੍ਰਧਾਨ ਪੱਖੋਵਾਲ, ਰਾਜੂ ਦੱਧਾਹੂਰ ਬਲਾਕ ਪ੍ਰਧਾਨ ਦੱਧਾਹੂਰ, ਰੂਪਾ ਸਿੰਘ ਦੱਧਾਹੂਰ, ਦਰਬਾਰਾ ਸਿੰਘ ਰਾਏਕੋਟ, ਤੀਰਥ ਸਿੰਘ ਤਲਵੰਡੀ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸਰਕਾਰ ਬਣਾ ਕੇ ਕੀਤੀ ਜਾਵੇਗੀ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ- ਵਿਧਾਇਕ ਇਯਾਲੀ/ਸ਼ਿਵ... ਅਗਲੀ ਖ਼ਬਰ ਮਾਨਸਾ ਦੇ ਪਿੰਡ ਭੰਮੇ ਕਲਾਂ ’ਚ ਨਸ਼ੇ ਨਾਲ ਮਰੇ ਨੌਜਵਾਨ ਦੀ ਮ੍ਰਿਤਕ ਦੇਹ ਪੁਲਿਸ ਵਲੋਂ ਪਰਿਵਾਰ ਤੋਂ ਖੋਹਣ ਮੰਦਭਾਗਾ- ਮੇਜਰ...
Ad Position 24