ਸਾਬਕਾ ਪੁਲਿਸ ਅਧਿਕਾਰੀ ਪ੍ਰੇਮ ਸਿੰਘ ਭੰਗੂ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ
ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਨਿਯੁਕਤੀ ਪੱਤਰ ਸੌਂਪਦਿਆਂ ਸੌਂਪੀ ਅਹਿਮ ਜ਼ਿੰਮੇਵਾਰੀ ਸੌਪੀ
ਜਗਰਾਉਂ, 28 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ (ਐੱਸ. ਸੀ.)
ਜਗਰਾਉਂ, 28 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ (ਐੱਸ.ਸੀ.) ਸੈੱਲ ਵਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਉੱਘੇ ਸਮਾਜ ਸੇਵਕ ਅਤੇ ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਸ. ਪ੍ਰੇਮ ਸਿੰਘ ਭੰਗੂ ਨੂੰ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਐੱਸ.ਸੀ. ਵਿੰਗ ਪੰਜਾਬ ਦੇ ਚੇਅਰਮੈਨ. ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਸੌਂਪਿਆ। ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕਿਹਾ ਕਿ ਪ੍ਰੇਮ ਸਿੰਘ ਭੰਗੂ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਸ਼ਲਾਘਾਯੋਗ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭੰਗੂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਵੱਡਾ ਬਲ ਮਿਲੇਗਾ ਅਤੇ ਦਲਿਤ ਤੇ ਪੱਛੜੇ ਵਰਗਾਂ ਦੇ ਹੱਕਾਂ ਦੀ ਆਵਾਜ਼ ਹੋਰ ਬੁਲੰਦ ਹੋਵੇਗੀ। ਇਸ ਮੌਕੇ ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਵ-ਨਿਯੁਕਤ ਜਨਰਲ ਸਕੱਤਰ ਪ੍ਰੇਮ ਸਿੰਘ ਭੰਗੂ ਨੇ ਕਿਹਾ, ਮੈਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਮੈਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਐੱਸ.ਸੀ. ਵਿਭਾਗ ਦੇ ਕੌਮੀ ਚੇਅਰਮੈਨ ਰਾਜਿੰਦਰ ਪਾਲ ਗੌਤਮ, ਪੰਜਾਬ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਐੱਸ.ਸੀ. ਵਿਭਾਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰ ਟੀ ਵੱਲੋਂ ਪ੍ਰਗਟਾਏ ਗਏ ਭਰੋਸੇ ’ਤੇ ਪੂਰਾ ਉਤਰਨਗੇ ਅਤੇ ਦੱਬੇ-ਕੁਚਲੇ ਤੇ ਲੋੜਵੰਦ ਵਰਗਾਂ ਦੇ ਹੱਕਾਂ, ਮਾਨ-ਸਨਮਾਨ ਅਤੇ ਭਲਾਈ ਲਈ ਦਿਨ-ਰਾਤ ਇਕ ਕਰਕੇ ਕੰਮ ਕਰਨਗੇ।