ਮੁੱਖ ਮੰਤਰੀ ਦੀ ਆਮਦ ਮੌਕੇ ਅਕਾਲੀ ਆਗੂ ਚੰਦ ਸਿੰਘ ਡੱਲਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਚੀਮਾ ਨੂੰ ਕੀਤਾ ਨਜ਼ਰਬੰਦ
ਹਠੂਰ, 30 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਅੱਜ ਪਿੰਡ ਕਮਾਲਪੁਰਾ ਵਿਖੇ ਪੰਜਾਬ ਸਰਕਾਰ ਦੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁੱਜਣ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਆਗੂਆਂ ਨੂੰ ਜਾਂ ਤਾਂ ਘਰਾਂ ਅੰਦਰ ਹੀ ਨਜ਼ਰਬੰਦ ਕਰ ਲਿਆ ਗਿਆ ਸੀ ਜਾਂ ਗ੍ਰਿਫ਼ਤਾਰ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਇੰਨ੍ਹਾਂ ਆਗੂਆਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਹਠੂਰ ਪੁਲਿਸ ਵਲੋਂ ਸਵੇਰੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਹਠੂਰ, 30 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਅੱਜ ਪਿੰਡ ਕਮਾਲਪੁਰਾ ਵਿਖੇ ਪੰਜਾਬ ਸਰਕਾਰ ਦੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁੱਜਣ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਆਗੂਆਂ ਨੂੰ ਜਾਂ ਤਾਂ ਘਰਾਂ ਅੰਦਰ ਹੀ ਨਜ਼ਰਬੰਦ ਕਰ ਲਿਆ ਗਿਆ ਸੀ ਜਾਂ ਗ੍ਰਿਫ਼ਤਾਰ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਇੰਨ੍ਹਾਂ ਆਗੂਆਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਹਠੂਰ ਪੁਲਿਸ ਵਲੋਂ ਸਵੇਰੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ।ਗ੍ਰਿਫ਼ਤਾਰੀ ਮੌਕੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਉਸ ਦੇ ਸਮਰਥਕਾਂ ਵਲੋਂ ਜੰਮ ਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ। ਗ੍ਰਿਫਤਾਰੀ ਤੋਂ ਪਹਿਲਾਂ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿਨ ਪੁੱਗ ਗਏ ਹਨ ਅਤੇ ਇਨ੍ਹਾਂ ਨੂੰ 2027 ਵਿਚ ਆਪਣੀ ਹਾਰ ਡਰਾਉਣ ਲੱਗੀ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਉਂਝ ਤਾਂ ਆਪਣੇ ਪ੍ਰੋਗਰਾਮਾਂ ਨੂੰ ਲੋਕ ਮਿਲਣੀ ਦਾ ਨਾਂਅ ਦਿੰਦੇ ਹਨ ਪਰ ਖੁਦ ਲੋਕਾਂ ਤੋਂ ਡਰਦੇ ਹਨ ਅਤੇ ਇਸੇ ਡਰ ਕਾਰਨ ਇਹ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਗ੍ਰਿਫਤਾਰ ਕਰ ਰਹੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਪਰਮਿੰਦਰ ਸਿੰਘ ਚੀਮਾ ਨੂੰ ਉਸ ਦੇ ਘਰ ਵਿਖੇ ਹੀ ਨਜ਼ਰਬੰਦ ਕਰੀ ਰੱਖਿਆ।