ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਦਾ ਭਾਰਤ ਦੌਰਾ ਪੰਜਾਬ ਦੇ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ-ਐਡਵੋਕੇਟ ਗਿੱਲ ਫਾਗਲਾ
ਹੰਬੜਾਂ, 30 ਅਕਤੂਬਰ (ਮੇਜਰ ਹੰਬੜਾਂ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਪੰਜਾਬ ਵਿਜ਼ਨ ਕਮੇਟੀ ਦੇ ਮੈਂਬਰ ਐਡਵੋਕੇਟ ਗੁਰਦੀਪ ਸਿੰਘ ਗਿੱਲ ਫਾਗਲਾ ਨੇ ਹੰਬੜਾਂ ’ਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕ ਰੂਬੀਓ ਦੇ ਭਾਰਤ ਦੌਰਾ ਪੰਜਾਬ ਦੇ ਕਿਸਾਨਾਂ ਲਈ ਚਿੰਤਾ ਭਰਿਆ ਹੈ ਕਿਉਂਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਅਤੇ ਖੇਤੀ ਉਤਪਾਦਾਂ ਦੇ ਵਪਾਰ ਕਿਸਾਨਾਂ ਲਈ ਘਾਤਕ ਫ਼ੈਸਲੇ ਹਨ। ਐਡਵੋਕੇਟ ਗਿੱਲ ਨੇ ਕਿਹਾ ਕਿ ਅਮਰੀਕੀ ਵਿਦੇਸ਼ ਮੰਤਰੀ ਦੇ ਦੌਰੇ ਦੌਰਾਨ ਮੁੰਬਈ ਵਿਚ ਗੌਤਮ ਅਡਾਨੀ, ਮੁਕੇਸ਼ ਅੰਬਾਨੀ ਅਤੇ ਟਾਟਾ ਗਰੁੱਪ ਦੇ ਚੇਅਰਮੈਨ ਐੱਨ.
ਐ
ਐਡਵੋਕੇਟ ਗੁਰਦੀਪ ਸਿੰਘ ਗਿੱਲ ਫਾਗਲਾ
31-10-2026
ਹੰਬੜਾਂ, 30 ਅਕਤੂਬਰ (ਮੇਜਰ ਹੰਬੜਾਂ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਪੰਜਾਬ ਵਿਜ਼ਨ ਕਮੇਟੀ ਦੇ ਮੈਂਬਰ ਐਡਵੋਕੇਟ ਗੁਰਦੀਪ ਸਿੰਘ ਗਿੱਲ ਫਾਗਲਾ ਨੇ ਹੰਬੜਾਂ ’ਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕ ਰੂਬੀਓ ਦੇ ਭਾਰਤ ਦੌਰਾ ਪੰਜਾਬ ਦੇ ਕਿਸਾਨਾਂ ਲਈ ਚਿੰਤਾ ਭਰਿਆ ਹੈ ਕਿਉਂਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਅਤੇ ਖੇਤੀ ਉਤਪਾਦਾਂ ਦੇ ਵਪਾਰ ਕਿਸਾਨਾਂ ਲਈ ਘਾਤਕ ਫ਼ੈਸਲੇ ਹਨ। ਐਡਵੋਕੇਟ ਗਿੱਲ ਨੇ ਕਿਹਾ ਕਿ ਅਮਰੀਕੀ ਵਿਦੇਸ਼ ਮੰਤਰੀ ਦੇ ਦੌਰੇ ਦੌਰਾਨ ਮੁੰਬਈ ਵਿਚ ਗੌਤਮ ਅਡਾਨੀ, ਮੁਕੇਸ਼ ਅੰਬਾਨੀ ਅਤੇ ਟਾਟਾ ਗਰੁੱਪ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਵਰਗੇ ਉਦਯੋਗਿਕ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਨਾਲ ਮੁਲਾਕਾਤਾਂ ਦੀ ਚਰਚਾ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਇਆ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਜੇਕਰ ਨਵੀਂ ਵਪਾਰ ਨੀਤੀ ਤਹਿਤ ਅਮਰੀਕਾ ਤੋਂ ਵੱਡੀ ਮਾਤਰਾ ਵਿੱਚ ਖੇਤੀ ਉਤਪਾਦ ਭਾਰਤੀ ਬਾਜ਼ਾਰਾਂ ਵਿੱਚ ਆਉਂਦੇ ਹਨ ਤਾਂ ਇਸ ਦਾ ਸਥਾਨਕ ਕਿਸਾਨਾਂ ਦੀਆਂ ਫ਼ਸਲਾਂ ਦੀਆਂ ਕੀਮਤਾਂ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸੇ ਵੀ ਵਪਾਰਕ ਸਮਝੌਤੇ ’ਤੇ ਅੱਗੇ ਵਧਣ ਤੋਂ ਪਹਿਲਾਂ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਐਡਵੋਕੇਟ ਗਿੱਲ ਨੇ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਲੇ ਕਾਨੂੰਨ ਲਿਆਂਦੇ ਗਏ ਸਨ, ਜਿੰਨ੍ਹਾਂ ਦਾ ਕਿਸਾਨਾਂ ਨੇ ਲੰਮਾ ਸੰਘਰਸ਼ ਕਰਕੇ ਵਿਰੋਧ ਕੀਤਾ ਸੀ ਅਤੇ ਇਸ ਸੰਘਰਸ਼ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਜਾਣ ਦੇ ਨਾਲ ਲੱਖਾਂ ਕਿਸਾਨਾਂ ਨੂੰ ਆਪਣੇ ਘਰਬਾਰ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਐਡਵੋਕੇਟ ਗੁਰਦੀਪ ਸਿੰਘ ਗਿੱਲ ਨੇ ਕਿਹਾ ਕਿ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਦੇ ਭਾਰਤ ਆਉਣ ’ਤੇ ਜੇਕਰ ਕੋਈ ਅਜਿਹਾ ਫ਼ੈਸਲਾ ਲਿਆ ਜਾਂਦਾ ਹੈ ਜਿਸ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੋਵੇ ਤਾਂ ਉਸ ਦਾ ਲੋਕਤੰਤਰੀ ਢੰਗ ਨਾਲ ਵਿਰੋਧ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।