4 ਦੀ ਜਗਰਾਉਂ ਰੈਲੀ ਲਈ ਪਿੰਡਾਂ ਵਿਚ ਸਰਗਰਮੀਆਂ ਤੇਜ਼-ਕਲੇਰ
ਜਗਰਾਉਂ, 30 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹਲਕਾ ਜਗਰਾਉਂ ਵਿਚ ਹੋਰ ਤੇਜ਼ ਕਰਦਿਆਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐੱਸ. ਆਰ.
ਜਗਰਾਉਂ, 30 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹਲਕਾ ਜਗਰਾਉਂ ਵਿਚ ਹੋਰ ਤੇਜ਼ ਕਰਦਿਆਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐੱਸ. ਆਰ. ਕਲੇਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂ ਤੇ ਵਰਕਰ ਵੀ ਮੌਜੂਦ ਰਹੇ। ਪਿੰਡ ਲੰਮੇ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਨੇ ਕਿਹਾ ਕਿ 4 ਨਵੰਬਰ ਨੂੰ ਜਗਰਾਉਂ ਵਿਖੇ ਹੋਣ ਜਾ ਰਹੀ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਪਿੰਡ ਲੰਮੇ ਤੋਂ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਐੱਸ. ਆਰ. ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਪਾਰਟੀ ਦੀ ਤਾਕਤ ਇਸ ਦੇ ਮਿਹਨਤੀ ਵਰਕਰ ਤੇ ਲੋਕਾਂ ਦਾ ਪਿਆਰ ਹੈ। ਉਨ੍ਹਾਂ ਕਿਹਾ ਕਿ 4 ਨਵੰਬਰ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਜਗਰਾਉਂ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚ ਕੀਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਵਲੋਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਯੂਥ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਚਕਰ, ਐੱਸ. ਸੀ. ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਲਾਡੀ ਦੇਹੜਕਾ, ਗੁਰਪ੍ਰੀਤ ਸਿੰਘ ਬਿੱਟੂ ਬਲਾਕ ਸੰਮਤੀ ਮੈਂਬਰ ਲੰਮੇ, ਨੰਬਰਦਾਰ ਜਗਦੇਵ ਸਿੰਘ, ਜਰਨੈਲ ਸਿੰਘ ਨੰਬਰਦਾਰ, ਗੁਰਚਰਨ ਸਿੰਘ ਢਿੱਲੋਂ, ਜਸਵੰਤ ਸਿੰਘ, ਮੰਗਤ ਸਿੰਘ, ਜਗਰੂਪ ਸਿੰਘ, ਗਮਦੂਰ ਸਿੰਘ ਤੇ ਹੋਰ ਹਾਜ਼ਰ ਸਨ।