31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਪ੍ਰਾਇਮਰੀ ਖਿਡਾਰੀਆਂ ਦੀ 91 ਮੈਡਲਾਂ ਨਾਲ ਵੱਡੀ ਜਿੱਤ

ਰਾਏਕੋਟ, 30 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਏਕੋਟ ਬਲਾਕ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਰਾਏ ਦੀ ਗਰਾਊਂਡ ਵਿਚ ਕਰਵਾਈਆਂ ਗਈਆਂ। ਬਲਾਕ ਪੱਧਰੀ ਟੂਰਨਾਮੈਂਟ ਵਿਚ ਰਾਏਕੋਟ ਇਲਾਕੇ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 31-10-2026
ਰਾਏਕੋਟ, 30 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਏਕੋਟ ਬਲਾਕ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਰਾਏ ਦੀ ਗਰਾਊਂਡ ਵਿਚ ਕਰਵਾਈਆਂ ਗਈਆਂ। ਬਲਾਕ ਪੱਧਰੀ ਟੂਰਨਾਮੈਂਟ ਵਿਚ ਰਾਏਕੋਟ ਇਲਾਕੇ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ ਦੌਰਾਨ ਗੂਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਖਿਡਾਰੀਆਂ ਨੇ ਹੂੰਝਾ ਫੇਰਦਿਆਂ 54 ਸੋਨ, 23 ਚਾਂਦੀ ਅਤੇ 14 ਕਾਂਸੀ ਦੇ ਕੁੱਲ 91 ਤਗਮੇ ਜਿੱਤ ਕੇ ਇਲਾਕੇ ਦੇ ਸਕੂਲਾਂ ਨੂੰ ਪਛਾੜਿਆ ਅਤੇ ਓਵਰਆਲ ਟਰਾਫੀ ’ਤੇ ਵੀ ਕਬਜ਼ਾ ਕੀਤਾ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਖਿਡਾਰੀਆਂ ਨੇ ਪਿਛਲੇ ਸਾਲਾਂ ਦੇ ਇਤਿਹਾਸ ਨੂੰ ਦੁਹਰਾਉਦਿਆਂ ਪੂਰੇ ਟੂਰਨਮੈਂਟ ਦੌਰਾਨ ਆਪਣਾ ਦਬਦਬਾ ਕਾਇਮ ਰੱਖਿਆ। ਸਕੂਲ ਦੇ ਲੜਕੇ ਅਤੇ ਲੜਕੀਆਂ ਨੇ 100, 200, 400 ਅਤੇ 600 ਮੀਟਰ ਦੌੜਾਂ, ਰਿਲੇਅ ਰੇਸ ਤੋਂ ਇਲਾਵਾ ਸ਼ਤਰੰਜ, ਬੈਡਮਿੰਟਨ, ਰੱਸਾਕਸੀ, ਖੋ-ਖੋ ਅਤੇ ਕਬੱਡੀ ਮੁਕਾਬਲਿਆਂ ਵਿਚ ਪਹਿਲੇ ਸਥਾਨਾਂ ਉੱਤੇ ਕਬਜ਼ਾ ਕੀਤਾ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ ਅਤੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਸਾਰੇ ਜੇਤੂ ਖਿਡਾਰੀਆਂ ਤੋਂ ਇਲਾਵਾ ਕੋਚ ਮੈਡਮ ਵੀਰ ਕੌਰ ਬੱਸੀਆਂ, ਜਸਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਮੁਬਾਰਕਬਾਦ ਦਿੱਤੀ।ਇਸ ਮੌਕੇ ਵੀਰਾ ਕੌੜਾ, ਹਰਪ੍ਰੀਤ ਕੌਰ ਲੰਮਾ, ਰੀਤੂ ਕਮਲ, ਪਰਮਿੰਦਰ ਕੌਰ ਰਾਏਕੋਟ, ਜਗਰੂਪ ਸਿੰਘ ਚਚਰਾੜੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਵਿੰਦਰਾ ਡਾਲਵੀ ਨੇ ਜਗਰਾਉਂ ’ਚ ਮੀਟਿੰਗ ਦੌਰਾਨ ਆਗੂਆਂ ਨੂੰ ਪਾਰਟੀ ਲਈ ਡਟ ਕੇ ਕੰਮ ਕਰਨ ਦਾ ਪਾਠ ਪੜ੍ਹਾਇਆ ਅਗਲੀ ਖ਼ਬਰ ਪੁਲਿਸ ਤੇ ਡਰੱਗ ਵਿਭਾਗ ਦੀ ਛਾਪੇਮਾਰੀ ਤੋਂ ਤੰਗ ਆ ਕੇ ਕੈਮਿਸਟਾਂ ਨੇ ਬੰਦ ਕੀਤੀ ਐੱਨ.ਆਰ.ਐਕਸ ਦਵਾਈਆਂ ਦੀ ਵਿਕਰੀ
Ad Position 24