ਨਸ਼ਿਆਂ ਦੇ ਖ਼ਾਤਮੇ ਲਈ ਹੁਣ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਲੋੜ- ਸੰਧੂ/ਪੱਬੀਆਂ/ਧਾਲੀਵਾਲ
ਭੂੰਦੜੀ, 30 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਹੁਣ ਤੱਕ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦੇ ਯਤਨ ਪ੍ਰਭਾਵਸ਼ਾਲੀ ਸਾਬਤ ਨਹੀਂ ਹੋ ਸਕੇ, ਜਦੋਂਕਿ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਇਸ ਸਮੱਸਿਆ ਦੇ ਖਾਤਮੇ ਲਈ ਸਮੁੱਚੇ ਪੰਜਾਬੀਆਂ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਲੋੜ ਹੈ।
ਭੂੰਦੜੀ, 30 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਹੁਣ ਤੱਕ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦੇ ਯਤਨ ਪ੍ਰਭਾਵਸ਼ਾਲੀ ਸਾਬਤ ਨਹੀਂ ਹੋ ਸਕੇ, ਜਦੋਂਕਿ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਇਸ ਸਮੱਸਿਆ ਦੇ ਖਾਤਮੇ ਲਈ ਸਮੁੱਚੇ ਪੰਜਾਬੀਆਂ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, ਚੇਅਰਮੈਨ ਰਵੀ ਸਿੰਘ ਪੱਬੀਆਂ (ਯੂ.ਐੱਸ.ਏ.) ਅਤੇ ਯੂ.ਕੇ. ਤੋਂ ਕਾਂਗਰਸ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਗੱਲਬਾਤ ਕਰਦਿਆਂ ਕੀਤਾ।ਆਗੂਆਂ ਨੇ ਕਿਹਾ ਕਿ ਮਾਨਸਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਦੀ ਆਵਾਜ਼ ਹੋਰ ਬੁਲੰਦ ਹੋਈ ਹੈ ਅਤੇ ਲੋਕਾਂ ਵਿਚ ਇਸ ਮਸਲੇ ਪ੍ਰਤੀ ਜਾਗਰੂਕਤਾ ਵੱਧ ਰਹੀ ਹੈ। ਇਹ ਸੰਘਰਸ਼ ਹੁਣ ਲੋਕ ਲਹਿਰ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜ ਹੈ ਕਿ ਪਿੰਡ-ਪਿੰਡ ਨੌਜਵਾਨਾਂ ਦੇ ਜਾਗਰੂਕਤਾ ਕਾਫ਼ਲੇ ਬਣਾਏ ਜਾਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬੇਨਕਾਬ ਕੀਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਏ ਦਿਨ ਨਸ਼ਿਆਂ ਦੇ ਖਾਤਮੇ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਦਾਅਵਿਆਂ ਦੇ ਜ਼ਮੀਨੀ ਪੱਧਰ ’ਤੇ ਨਤੀਜਿਆਂ ਨੂੰ ਲੈ ਕੇ ਅਜੇ ਵੀ ਲੋਕਾਂ ਵਿਚ ਭਰੋਸੇ ਦੀ ਘਾਟ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਯਤਨਾਂ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਠੋਸ ਕਾਰਵਾਈ ਕਰਕੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਣ।