31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਲਾਲਦੀਵਾਲ ’ਚ ਪਰਾਲੀ ਪ੍ਰਬੰਧਨ ਦੀ ਮਿਸਾਲ ਪੈਦਾ ਹੋਈ, ਕਿਸਾਨਾਂ ਨੇ 250 ਏਕੜ ’ਚ ਅੱਗ ਲਗਾਉਣ ਦੀ ਬਜਾਏ ਬਣਾਈਆਂ ਬੇਲਾਂ

ਰਾਏਕੋਟ, 30 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਰਾਲੀ ਸਾੜ੍ਹਨ ਦੀ ਸਮੱਸਿਆ ਨੂੰ ਰੋਕਣ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਐੱਸ. ਡੀ.

Ad Position 21
No active advertisement
ਅਜੀਤ ਡੈਸਕ 31-10-2026
ਰਾਏਕੋਟ, 30 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਰਾਲੀ ਸਾੜ੍ਹਨ ਦੀ ਸਮੱਸਿਆ ਨੂੰ ਰੋਕਣ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਐੱਸ. ਡੀ. ਐੱਮ. ਰਾਏਕੋਟ ਖੁਸ਼ਪ੍ਰੀਤ ਸਿੰਘ ਵਲੋਂ ਪਿੰਡ ਜਲਾਲਦੀਵਾਲ ਵਿਖੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਖੇਤਾਂ ਵਿਚ ਬੇਲਰ ਮਸ਼ੀਨ ਰਾਹੀਂ ਹੋ ਰਹੇ ਪਰਾਲੀ ਪ੍ਰਬੰਧਨ ਦੇ ਕੰਮ ਦਾ ਮੌਕੇ ’ਤੇ ਜਾਇਜ਼ਾ ਲਿਆ। ਜਿਸ ਦੌਰਾਨ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਵਧੀਆ ਪ੍ਰਬੰਧਨ ਕੀਤਾ ਜਾ ਰਿਹਾ ਸੀ, ਜਿਸ ਦੀ ਐੱਸ. ਡੀ. ਐੱਮ. ਖੁਸ਼ਪ੍ਰੀਤ ਸਿੰਘ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨੀਰਜ ਸ਼ਰਮਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜ੍ਹਨ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਪ੍ਰਬੰਧਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜ੍ਹਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਤੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਪ੍ਰਬੰਧਨ ਕਰਨ। ਇਸ ਮੌਕੇ ਪਿੰਡ ਜਲਾਲਦੀਵਾਲ ਦੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਬੇਲਰ ਨਾਲ ਬੇਲਾਂ ਬਣਾ ਕੇ ਵਧੀਆ ਪ੍ਰਬੰਧਨ ਕੀਤਾ, ਜਿਸ ਵਿਚ ਜਗਦੇਵ ਸਿੰਘ ਪੁੱਤਰ ਜਰਨੈਲ ਸਿੰਘ ਵਲੋਂ 90 ਏਕੜ, ਜਗਦੇਵ ਸਿੰਘ ਪੁੱਤਰ ਕੁਲਦੀਪ ਸਿੰਘ ਵਲੋਂ 40 ਏਕੜ, ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਰਾਜਗੜ੍ਹ ਵਲੋਂ 70 ਏਕੜ, ਧਰਮਜੀਤ ਸਿੰਘ ਪੁੱਤਰ ਨਾਜ਼ਰ ਸਿੰਘ ਵਲੋਂ 10 ਏਕੜ, ਮਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਲੋਂ 20 ਏਕੜ ਅਤੇ ਰਛਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਲੋਂ 25 ਏਕੜ ਰਕਬੇ ਵਿਚ ਪਰਾਲੀ ਦੀਆਂ ਬੇਲਾਂ ਬਣਾਈਆਂ ਗਈਆਂ। ਇਸ ਮੌਕੇ ਗਗਨਦੀਪ ਕੌਰ ਏ. ਡੀ. ਓ. ਦੱਧਾਹੂਰ, ਮਨਦੀਪ ਸਿੰਘ ਪਟਵਾਰੀ ਜਲਾਲਦੀਵਾਲ, ਰੁਪਿੰਦਰ ਕੁਮਾਰ ਪਟਵਾਰੀ ਝੋਰੜਾਂ, ਹਰਜੀਤ ਸਿੰਘ ਬੇਲਦਾਰ, ਕਿਸਾਨ ਜਗਦੇਵ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਕਲੀ ਮਿਲਕ ਕੇਕ ਦੀ ਸਪਲਾਈ ਰੋਕਣ ਲਈ ਤੜਕੇ ਸੜਕਾਂ ’ਤੇ ਉਤਰਿਆ ਸਿਹਤ ਵਿਭਾਗ, ਜਗਰਾਉਂ ’ਚ ਨਾਕਾਬੰਦੀ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਬਰ੍ਹਮੀ ’ਚ ਖੋਲ੍ਹੇ ਸਰਕਲ ਦਫ਼ਤਰ ਦਾ ਐੱਸ. ਡੀ. ਐੱਮ ਵਲੋਂ ਕੀਤਾ ਉਦਘਾਟਨ
Ad Position 24