01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼ਾਂਤਮਈ ਧਰਨਾ ਦੇ ਰਹੇ ਆਗੂਆਂ ਤੇ ਲੋਕਾਂ ਉੱਪਰ 307 ਦਾ ਪਰਚਾ ਦਰਜ ਕਰਨਾ ਨਿੰਦਣਯੋਗ-ਰਾਜੀਵ ਲਵਲੀ

ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜਗਰਾਉਂ ਤੋਂ ਸੇਵਾਦਾਰ ਰਾਜੀਵ ਲਵਲੀ ਨੇ ਮਾਨਸਾ ਵਿਖੇ ਪਿਛਲੇ ਕਰੀਬ 17-18 ਦਿਨਾਂ ਤੋਂ ਚੱਲ ਰਹੇ ਧਰਨੇ ਦੌਰਾਨ ਪੁਲਿਸ ਵੱਲੋਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਸ਼ਹੀਦ ਕਰਾਰ ਦਿੱਤੇ ਗਏ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸ਼ਾਂਤਮਈ ਢੰਗ ਨਾਲ ਧਰਨਾ ਲਗਾਤਾਰ ਚੱਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜਗਰਾਉਂ ਤੋਂ ਸੇਵਾਦਾਰ ਰਾਜੀਵ ਲਵਲੀ ਨੇ ਮਾਨਸਾ ਵਿਖੇ ਪਿਛਲੇ ਕਰੀਬ 17-18 ਦਿਨਾਂ ਤੋਂ ਚੱਲ ਰਹੇ ਧਰਨੇ ਦੌਰਾਨ ਪੁਲਿਸ ਵੱਲੋਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਸ਼ਹੀਦ ਕਰਾਰ ਦਿੱਤੇ ਗਏ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸ਼ਾਂਤਮਈ ਢੰਗ ਨਾਲ ਧਰਨਾ ਲਗਾਤਾਰ ਚੱਲ ਰਿਹਾ ਹੈ। ਉਸੇ ਦੌਰਾਨ ਹੀ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਿਸ ਕਾਰਨ ਧਰਨੇ ਵਿਚ ਬੈਠੇ ਆਗੂਆਂ ਨੇ ਆਪਣਾ ਰੋਸ ਜ਼ਾਹਿਰ ਕਰਨਾ ਚਾਹਿਆ ਤਾਂ ਉਪਰੋਕਤ ਆਗੂਆਂ ਨੂੰ ਪੁਲਿਸ ਵੱਲੋਂ ਜ਼ਬਰੀ ਚੁੱਕ ਲਿਆ ਗਿਆ, ਪੁਲਿਸ ਵੱਲੋਂ ਅਜਿਹੀ ਕਾਰਵਾਈ ਕਰਨਾ ਬੇਹੱਦ ਨਿੰਦਣਯੋਗ ਹੈ। ਰਾਜੀਵ ਲਵਲੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਅਤੇ ਰੋਸ ਪ੍ਰਗਟਾਉਣ ਦਾ ਸੰਵਿਧਾਨਕ ਹੱਕ ਹੈ। ਜੇਕਰ ਸ਼ਾਂਤਮਈ ਧਰਨਾ ਦੇਣਾ ਵੀ ਗੁਨਾਹ ਬਣ ਜਾਵੇ ਤਾਂ ਡਾ. ਭੀਮ ਰਾਓ ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦੀ ਮਹੱਤਤਾ ਹੀ ਖ਼ਤਮ ਹੋ ਕੇ ਰਹਿ ਜਾਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਸਰਕਾਰ ਅਤੇ ਉੱਚ ਪੱਧਰੀ ਦਬਾਅ ਹੇਠ ਆ ਕੇ ਸਾਥੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਦੇਹ ਪਰਿਵਾਰ ਅਤੇ ਧਰਨਾਕਾਰੀਆਂ ਤੋਂ ਆਪਣੇ ਕਬਜ਼ੇ ਵਿੱਚ ਲੈ ਕੇ ਬਠਿੰਡਾ ਏਮਜ਼ ਵਿਖੇ ਪੋਸਟਮਾਰਟਮ ਕਰਵਾਉਣ ਅਤੇ ਦੇਹ ਮੋਰਚਰੀ ਵਿੱਚ ਰੱਖਣ ਦੀ ਕਾਰਵਾਈ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਦਾ ਸਨਮਾਨ ਕਰਨਾ ਅਤੇ ਪਰਿਵਾਰ ਨੂੰ ਅੰਤਿਮ ਰਸਮਾਂ ਨਿਭਾਉਣ ਦਾ ਮੌਕਾ ਦੇਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਰਾਜੀਵ ਲਵਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜਗਰਾਉਂ ਦੀ ਸਮੁੱਚੀ ਟੀਮ ਇਸ ਪੁਲਿਸ ਕਾਰਵਾਈ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਤੁਰੰਤ ਰੱਦ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਅੱਖਾਂ ਅਤੇ ਦੰਦਾਂ ਦਾ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਨਸ਼ੇ ਨਾਲ ਬਦਨਾਮ ਇਲਾਕੇ ’ਚ ਪੁਲਿਸ ਦੀ ਵੱਡੀ ਛਾਪੇਮਾਰੀ
Ad Position 24