01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਾਂਗਰਸ ਦੀ ਸੰਗਰੂਰ ਰੈਲੀ ਸੰਬੰਧੀ ਰਾਣਾ ਗੁਰਜੀਤ ਸਿੰਘ ਵਲੋਂ ਲੁਧਿਆਣਾ ਦਿਹਾਤੀ ਅਹੁਦੇਦਾਰਾਂ-ਹਲਕਾ ਇੰਚਾਰਜਾਂ ਨਾਲ ਮੀਟਿੰਗ

ਮੁੱਲਾਂਪੁਰ-ਦਾਖਾ, 31 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਹੋ ਰਹੀ ‘ਇਨਸਾਫ਼ ਰੈਲੀ’ ਨੂੰ ਸਫ਼ਲ ਬਣਾਉਣ ਲਈ ਕਾਂਗਰਸ ਪਾਰਟੀ ਆਗੂਆਂ ਵਲੋਂ ਮੀਟਿੰਗਾਂ ਨਿਰੰਤਰ ਜਾਰੀ ਹਨ। ਕਾਂਗਰਸ ਵਲੋਂ ਲੁਧਿਆਣਾ ਦਿਹਾਤੀ ਦੇ ਅਬਜ਼ਰਵਰ/ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਇਨਸਾਫ਼ ਰੈਲੀ ਦੀ ਸਫ਼ਲਤਾ ਲਈ ਸੰਗਠਨਾਤਮਕ ਮੀਟਿੰਗ ਹੋਈ, ਜਿਸ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ, ਵਿਕਰਮਜੀਤ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸਿੱਧੂ, ਹੋਰ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 01-11-2026
ਮੁੱਲਾਂਪੁਰ-ਦਾਖਾ, 31 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਹੋ ਰਹੀ ‘ਇਨਸਾਫ਼ ਰੈਲੀ’ ਨੂੰ ਸਫ਼ਲ ਬਣਾਉਣ ਲਈ ਕਾਂਗਰਸ ਪਾਰਟੀ ਆਗੂਆਂ ਵਲੋਂ ਮੀਟਿੰਗਾਂ ਨਿਰੰਤਰ ਜਾਰੀ ਹਨ। ਕਾਂਗਰਸ ਵਲੋਂ ਲੁਧਿਆਣਾ ਦਿਹਾਤੀ ਦੇ ਅਬਜ਼ਰਵਰ/ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਇਨਸਾਫ਼ ਰੈਲੀ ਦੀ ਸਫ਼ਲਤਾ ਲਈ ਸੰਗਠਨਾਤਮਕ ਮੀਟਿੰਗ ਹੋਈ, ਜਿਸ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ, ਵਿਕਰਮਜੀਤ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸਿੱਧੂ, ਹੋਰ ਮੌਜੂਦ ਰਹੇ। ਲੁਧਿਆਣਾ ਦਿਹਾਤੀ ਅਧੀਨ ਵਿਧਾਨ ਸਭਾ ਹਲਕਾ ਦਾਖਾ, ਰਾਏਕੋਟ, ਜਗਰਾਉਂ, ਗਿੱਲ ਅਤੇ ਸਾਹਨੇਵਾਲ ਦੇ ਹਲਕਾ ਇੰਚਾਰਜ, ਸੀਨੀਅਰ ਆਗੂਆਂ, ਬਲਾਕ ਪ੍ਰਧਾਨਾਂ, ਹੋਰ ਅਹੁਦੇਦਾਰਾਂ ਨਾਲ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਫੈਲੇ ਨਸ਼ਿਆਂ ਦੇ ਜਾਲ, ਅਮਨ ਕਾਨੂੰਨ ਵਿਵਸਥਾ ਦੀ ਬਦਹਾਲੀ ਅਤੇ ਕਿਸਾਨੀ ਮਸਲਿਆਂ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੁਆਰਾ ‘ਇਨਸਾਫ਼ ਰੈਲੀ’ ਰਾਹੀਂ ਪੰਜਾਬ ਦੇ ਇਨ੍ਹਾਂ ਮਸਲਿਆਂ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਲੁਧਿਆਣਾ ਦਿਹਾਤੀ ਜਿਲ੍ਹੇ ਦੇ ਕਾਂਗਰਸੀ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਰਕਰਜ਼-ਵੋਟਰਾਂ ਨੂੰ ਨਾਲ ਲੈ ਕੇ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇ। ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਲੁਧਿਆਣਾ ਦਿਹਾਤੀ ਦੇ ਪੰਜੇ ਵਿਧਾਨ ਸਭਾ ਹਲਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰ, ਵੋਟਰ ਸੰਗਰੂਰ ਪਹੁੰਚ ਕੇ ਇਨਸਾਫ ਰੈਲੀ ਨੂੰ ਸਫ਼ਲ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਵ: ਰੂਬਲ ਸਿੰਘ ਦੀ ਨਿੱਘੀ ਯਾਦ ’ਚ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਅੱਖਾਂ ਅਤੇ ਦੰਦਾਂ ਦਾ ਚੈੱਕਅੱਪ ਕੈਂਪ ਲਗਾਇਆ
Ad Position 24