02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਯੂਥ ਅਕਾਲੀ ਦਲ ਦੀ ਰੈਲੀ ਲਈ ਜਗਰਾਉਂ ਹਲਕੇ ’ਚ ਤਿਆਰੀਆਂ ਤੇਜ਼- ਐਸ. ਆਰ. ਕਲੇਰ

ਜਗਰਾਉਂ, 1 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਜਗਰਾਉਂ ਵਲੋਂ 4 ਨਵੰਬਰ ਨੂੰ ਸਵੇਰੇ 10 ਵਜੇ ਹੋਟਲ ਲੁਧਿਆਣਾ ਰੋਡ ਜਗਰਾਉਂ ਵਿਖੇ ਕੀਤੀ ਜਾ ਰਹੀ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਐਸ.

Ad Position 21
No active advertisement
ਅਜੀਤ ਡੈਸਕ 02-11-2026
ਜਗਰਾਉਂ, 1 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਜਗਰਾਉਂ ਵਲੋਂ 4 ਨਵੰਬਰ ਨੂੰ ਸਵੇਰੇ 10 ਵਜੇ ਹੋਟਲ ਲੁਧਿਆਣਾ ਰੋਡ ਜਗਰਾਉਂ ਵਿਖੇ ਕੀਤੀ ਜਾ ਰਹੀ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਵਲੋਂ ਹਲਕਾ ਜਗਰਾਉਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਲੀਲਾ ਮੇਘ ਸਿੰਘ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਿੰਡ ਦੇ ਨੌਜਵਾਨਾਂ ਤੇ ਪਾਰਟੀ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ. ਆਰ. ਕਲੇਰ ਨੇ ਕਿਹਾ ਕਿ 4 ਨਵੰਬਰ ਨੂੰ ਜਗਰਾਉਂ ਵਿਖੇ ਹੋਣ ਵਾਲੀ ਰੈਲੀ ਵਿਚ ਹਲਕਾ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿਚੋਂ ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਇਕੱਠ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਜਥੇਬੰਦੀ ਦੀ ਅਹਿਮ ਤਾਕਤ ਹੁੰਦੇ ਹਨ ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੌਕੇ ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਚਕਰ, ਜਥੇਦਾਰ ਜਸਦੇਵ ਸਿੰਘ ਲੀਲਾਂ, ਹਰਚਰਨ ਸਿੰਘ ਲੀਲਾਂ ਸਾਬਕਾ ਸਰਪੰਚ, ਬਲਰਾਜ ਸਿੰਘ ਗਰੇਵਾਲ, ਰੁਪਿੰਦਰ ਸਿੰਘ ਪ੍ਰਧਾਨ, ਤਜਿੰਦਰ ਸਿੰਘ ਤੇਜਾ, ਜਤਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ, ਸੁਖਮਿੰਦਰ ਸਿੰਘ ਸਰਪੰਚ ਲੀਲਾਂ ਪੱਛਮੀ, ਜਤਿੰਦਰ ਸਿੰਘ ਲੀਲਾਂ ਪੱਛਮੀ ਯੂਥ ਪ੍ਰਧਾਨ, ਜਗਮੋਹਨ ਸਿੰਘ, ਬਲਵਿੰਦਰ ਸਿੰਘ, ਗੋਰਾ ਟੇਲਰ, ਕੁਲਦੀਪ ਸਿੰਘ ਤੇ ਹੋਰ।
Ad Position 22
No active advertisement
ਪਿਛਲੀ ਖ਼ਬਰ ਪਿੰਡ ਐਤੀਆਣਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਠੇਕੇਦਾਰ ਨੇ ਕੀਤਾ ਰਵਾਨਾ ਮਾਨ ਸਰਕਾਰ ਦੀ ਤੀਰਥ ਯਾਤਰਾ ਸਕੀਮ ਲੋਕਾ... ਅਗਲੀ ਖ਼ਬਰ ਡਾਕਟਰ ਹਰਪਾਲ ਸਿੰਘ ਦਾ ਸੇਵਾਮੁਕਤ ਹੋਣ ’ਤੇ ਸਨਮਾਨ
Ad Position 24