ਭਕਿਯੂ ਲੱਖੋਵਾਲ ਦੀ ਮੀਟਿੰਗ ਹੋਈ
ਸਿੱਧਵਾਂ ਬੇਟ, 1 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਸਿੱਧਵਾਂ ਬੇਟ ਦੇ ਸਰਗਰਮ ਆਗੂਆਂ ਦੀ ਇਕ ਜ਼ਰੂਰੀ ਮੀਟਿੰਗ ਲੁਧਿਆਣਾ ਪੱਛਮੀ ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਕਿਸਾਨਾਂ ਨੂੰ ਸਹਿਕਾਰੀ ਖੇਤੀਬਾੜੀ ਸਭਾਵਾਂ ਵਿਚ ਮਿਲਣ ਵਾਲੇ ਹੱਦ ਕਰਜ਼ਿਆਂ ਸਬੰਧੀ ਸਰਕਾਰ ਵਲੋਂ ਬਣਾਈ ਗਈ ਨੀਤੀ ਨੂੰ ਮੁੱਢੋਂ ਰੱਦ ਕਰਨ ਅਤੇ ਹੋਰ ਮੰਗਾਂ ਲਈ 2 ਨਵੰਬਰ ਦਿਨ ਸੋਮਵਾਰ ਨੂੰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਗਰਾਉਂ ਨੂੰ ਇਕ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਮੰਗ ਪੱਤਰ ਸੰਯੁਕਤ ਕਿਸਾਨ ਮੋਰਚੇ ਵਲੋਂ ਸੂਬੇ ਭਰ ਵਿਚ ਦਿੱਤੇ ਜਾ ਰਹੇ ਹਨ।
ਅਜੀਤ ਡੈਸਕ
02-11-2026