ਜੇ. ਐੱਮ. ਕੇ. ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ
ਸਿੱਧਵਾਂ ਬੇਟ, 1 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਜੇ. ਐੱਮ.
ਸਿੱਧਵਾਂ ਬੇਟ, 1 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਜੇ. ਐੱਮ. ਕੇ. ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ ਅਤੇ ਗੁਰਬਾਣੀ ਨਾਲ ਜੋੜਣ ਦੇ ਉਦੇਸ਼ ਨਾਲ ਗੁਰਬਾਣੀ ਦੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਬਾਵਨਾ ਨਾਲ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਜਨੀਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ ਅਤੇ ਉਸ ਨੂੰ ਆਪਣੇ ਜੀਵਨ ਵਿਚ ਅਪਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂ ਗੁਰਬਾਣੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਗੁਰਬਾਣੀ ਸਾਨੂੰ ਸਚਾਈ, ਨਿਮਰਤਾ, ਪਿਆਰ, ਸੇਵਾ ਅਤੇ ਚੰਗੇ ਸੰਸਕਾਰਾਂ ਦਾ ਮਾਰਗ ਵਿਖਾਉਂਦੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰਬਾਣੀ ਸਿੱਖਿਆਵਾਂ ਨਾਲ ਜੋੜਣ ਤਾਂ ਜੋ ਉਹ ਵੱਡੇ ਹੋ ਕੇ ਸੱਚੇ ਮਾਰਗ ਦੇ ਪਾਂਧੀ ਬਣ ਸਕਣ।