03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ

ਜਗਰਾਉਂ, 2 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਮਨਾਇਆ। ਰਾਤਰੀ ਦੇ ਇਸ ਸਮਾਗਮ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 03-11-2026
ਜਗਰਾਉਂ, 2 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਮਨਾਇਆ। ਰਾਤਰੀ ਦੇ ਇਸ ਸਮਾਗਮ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਭਾਈ ਸਿਮਰਪ੍ਰੀਤ ਸਿੰਘ ਦੇ ਕੀਰਤਨੀ ਜਥੇ ਨੇ ਰਾਤ 7 ਤੋਂ ਦੇਰ ਰਾਤ ਤੱਕ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਸਾਹਿਬ ਕੌਰ ਨੂੰ ਖ਼ਾਲਸਾ ਪੰਥ ਰਹਿੰਦੀ ਦੁਨੀਆਂ ਤੱਕ ਮਾਤਾ ਦੇ ਖ਼ਿਤਾਬ ਨਾਲ ਨਿਵਾਜਦੀ ਰਹੇਗੀ। ਉਨ੍ਹਾਂ ਦੱਸਿਆ ਕਿ ਹਰ ਪ੍ਰਾਣੀ ਜਦ ਅੰਮ੍ਰਿਤਪਾਨ ਕਰਦਾ ਹੈ ਤਾਂ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪਿਤਾ, ਮਾਤਾ ਸਾਹਿਬ ਕੌਰ ਨੂੰ ਮਾਤਾ ਤੇ ਆਪਣੇ ਆਪ ਨੂੰ ਸ੍ਰੀ ਅਨੰਦਪੁਰ ਸਾਹਿਬ ਦਾ ਵਾਸੀ ਐਲਾਨਦਾ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਤੋਂ ਬਾਅਦ ਉਹ ਖ਼ਾਲਸਾ ਪੰਥ ਦੇ ਮਾਰਗ ਦਰਸ਼ਕ ਵੀ ਰਹੇ। ਉਨ੍ਹਾਂ ਪ੍ਰਬੰਧਕਾਂ ਵਲੋਂ ਕੀਤੇ ਇਸ ਕਾਰਜ ਦੀ ਪ੍ਰਸੰਸਾ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਰਪ੍ਰਸਤ ਮਾਤਾ ਹਰਜੀਤ ਕੌਰ ਨੂੰ ਗੁਰਦੁਆਰਾ ਸਾਹਿਬ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਬਦਲੇ ਸਨਮਾਨਿਤ ਵੀ ਕੀਤਾ। ਇਸ ਮੌਕੇ ਭਾਈ ਸੁਖਜੀਤ ਸਿੰਘ, ਅਜੀਤ ਸਿੰਘ ਮਿਗਲਾਨੀ, ਅਪਾਰ ਸਿੰਘ, ਪਰਮਵੀਰ ਸਿੰਘ ਗਿੱਲ, ਠੇਕੇਦਾਰ ਹਰਵਿੰਦਰ ਸਿੰਘ ਚਾਵਲਾ, ਪ੍ਰਤਾਪ ਸਿੰਘ, ਜਤਿੰਦਰਪਾਲ ਸਿੰਘ, ਜਸਪਾਲ ਸਿੰਘ ਛਾਬੜਾ, ਇਕਬਾਲ ਸਿੰਘ, ਜਗਜੀਤ ਸਿੰਘ, ਉਪਿੰਦਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ ਉਬਰਾਏ, ਹਰਪਾਲ ਸਿੰਘ ਖ਼ਾਲਸਾ, ਇੰਦਰਬੀਰ ਸਿੰਘ ਵਿੱਕੀ, ਰਣਜੀਤ ਸਿੰਘ, ਅਵਤਾਰ ਸਿੰਘ ਮਿਗਲਾਨੀ ਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਸਟਰਜ਼ ਸਟੇਟ ਅਥਲੈਟਿਕਸ ਮੀਟ ’ਚ ਹਰਸ਼ਪ੍ਰੀਤ ਗਰੇਵਾਲ ਨੇ ਦੋ ਸੋਨ ਤਗਮੇ ਜਿੱਤੇ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੇ ਵਿਦਿਆਰਥੀ ਸਹੋਦਿਆ ਇੰਗਲਿਸ਼ ਫੈਸਟ ’ਚ ਮੋਹਰੀ
Ad Position 24