02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵ੍ਰਿੰਦਾਵਨ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਕੋਆਰਡੀਨੇਟਰ ਥਿੰਦ ਤੇ ਸੇਖੋਂ ਨੇ ਕੀਤੀ ਰਵਾਨਾ

ਜਗਰਾਉਂ, 2 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨਾਂ ਕਰਵਾਉਣ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਜਗਰਾਉਂ ਤੋਂ 45 ਸ਼ਰਧਾਲੂਆਂ ਦੀ ਬੱਸ ਨੂੰ ਵ੍ਰਿੰਦਾਵਨ ਦੇ ਦਰਸ਼ਨਾਂ ਲਈ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਅਤੇ ਕੋਆਰਡੀਨੇਟਰ ਪ੍ਰਦੀਪ ਸਿੰਘ ਸੇਖੋਂ ਨੇ ਰਵਾਨਾ ਕੀਤਾ। ਇਸ ਸਮੇਂ ਉਕਤ ਆਗੂਆਂ ਨੇ ਕਿਹਾ ਕਿ ਇਹ ਯਾਤਰਾ 50 ਸਾਲ ਤੋਂ ਉੱਪਰ ਵਾਲੇ ਸ਼ਰਧਾਲੂਆਂ ਨੂੰ ਕਰਵਾਈ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਧਾਰਮਿਕ ਸਕੂਨ ਮਿਲ ਸਕੇ।

Ad Position 21
No active advertisement
ਅਜੀਤ ਡੈਸਕ 03-11-2026
ਜਗਰਾਉਂ, 2 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨਾਂ ਕਰਵਾਉਣ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਜਗਰਾਉਂ ਤੋਂ 45 ਸ਼ਰਧਾਲੂਆਂ ਦੀ ਬੱਸ ਨੂੰ ਵ੍ਰਿੰਦਾਵਨ ਦੇ ਦਰਸ਼ਨਾਂ ਲਈ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਅਤੇ ਕੋਆਰਡੀਨੇਟਰ ਪ੍ਰਦੀਪ ਸਿੰਘ ਸੇਖੋਂ ਨੇ ਰਵਾਨਾ ਕੀਤਾ। ਇਸ ਸਮੇਂ ਉਕਤ ਆਗੂਆਂ ਨੇ ਕਿਹਾ ਕਿ ਇਹ ਯਾਤਰਾ 50 ਸਾਲ ਤੋਂ ਉੱਪਰ ਵਾਲੇ ਸ਼ਰਧਾਲੂਆਂ ਨੂੰ ਕਰਵਾਈ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਧਾਰਮਿਕ ਸਕੂਨ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਬਹੁਤੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂ ਆਪਣੀ ਜ਼ਿੰਦਗੀ ’ਚ ਪਹਿਲੀ ਵਾਰ ਧਾਰਮਿਕ ਅਸਥਾਨਾਂ ’ਤੇ ਜਾ ਰਹੇ ਹਨ। ਇਹ ਪੰਜਾਬ ਸਰਕਾਰ ਦਾ ਹਰ ਵਰਗ ਨੂੰ ਸਹੂਲਤਾਂ ਦੇਣ ਵਜੋਂ ਇਹ ਇਕ ਕੜੀ ਹੈ। ਇਸ ਮੌਕੇ ਕੋਆਰਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ, ਅਰਸ਼ ਸਿੰਘ ਸਰਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ: ਰੂਬਲ ਸਿੰਘ ਦੀ ਯਾਦ ’ਚ ਤਿੰਨ ਰੋਜ਼ਾ ਫੁੱਟਬਾਲ ਤੇ ਕਬੱਡੀ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ ਸਰਦਾਰ ਹਰੀ ਸਿੰਘ ਨਲੂਆ ਚੌਂਕ ਨੂੰ ਟੈਂਪੂ ਨੇ ਮਾਰੀ ਟੱਕਰ, ਬਾਊਂਡਰੀ ਪੂਰੀ ਢਹਿ-ਢੇਰੀ ਹੋਈ
Ad Position 24