02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਐਂਡ ਚੰਡੀਗੜ੍ਹ ਯੂਨੀਅਨ ਆਫ਼ ਜਰਨਲਿਸਟਸ ਦੇ ਆਗੂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਨਤਮਸਤਕ ਹੋਏ

ਪੱਖੋਵਾਲ-ਸਰਾਭਾ, 2 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਪੰਜਾਬ ਐਂਡ ਚੰਡੀਗੜ੍ਹ ਯੂਨੀਅਨ ਆਫ਼ ਜਰਨਲਿਸਟ ਦੇ 13ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ’ਚ ਸ਼ਿਰਕਤ ਕਰਨ ਤੋਂ ਬਾਅਦ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਸਰਾਭਾ ਪੁੱਜ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱੱਤ ’ਤੇ ਉਨ੍ਹਾਂ ਦੇ ਜੱਦੀ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ’ਤੇ ਫੁੱਲ ਮਲਾਵਾਂ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਕੁਰਬਾਨੀ ਦੇ ਕੇ ਜਿੱਥੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਿਆ ਉੱਥੇ ਹੀ ਦੇਸ਼ ਦੀ ਆਜ਼ਾਦੀ ਲਈ ਪੱਤਰਕਾਰਤਾ ਰਾਹੀਂ ਦੇਸ਼ ਭਗਤੀ ਦੀਆਂ ਕਵਿਤਾਵਾਂ, ਲੇਖ ਲਿਖਕੇ ਲੋਕਾਂ ਦੀ ਅਣਖ ਨੂੰ ਵੰਗਾਰਦਿਆ ਇੱਕ ਇਨਕਲਾਬੀ ਯੁੱਗ ਦੀ ਸ਼ੁਰੂਆਤ ਕੀਤੀ ਤੇ ਉਨ੍ਹਾਂ ਵਲੋਂ ਪੱਤਰਕਾਰਤਾ ਰਾਹੀਂ ਆਜ਼ਾਦੀ ਦੇ ਘੋਲ ’ਚ ਪਾਏ ਯੋਗਦਾਨ ਦੀ ਮਿਸਾਲ ਦੇਸ਼ ਦੁਨੀਆਂ ’ਚ ਕਿਤੇ ਵੀ ਹੋਰ ਨਹੀਂ ਮਿਲਦੀ ।

Ad Position 21
No active advertisement
ਅਜੀਤ ਡੈਸਕ 03-11-2026
ਪੱਖੋਵਾਲ-ਸਰਾਭਾ, 2 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਪੰਜਾਬ ਐਂਡ ਚੰਡੀਗੜ੍ਹ ਯੂਨੀਅਨ ਆਫ਼ ਜਰਨਲਿਸਟ ਦੇ 13ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ’ਚ ਸ਼ਿਰਕਤ ਕਰਨ ਤੋਂ ਬਾਅਦ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਸਰਾਭਾ ਪੁੱਜ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱੱਤ ’ਤੇ ਉਨ੍ਹਾਂ ਦੇ ਜੱਦੀ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ’ਤੇ ਫੁੱਲ ਮਲਾਵਾਂ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਕੁਰਬਾਨੀ ਦੇ ਕੇ ਜਿੱਥੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਿਆ ਉੱਥੇ ਹੀ ਦੇਸ਼ ਦੀ ਆਜ਼ਾਦੀ ਲਈ ਪੱਤਰਕਾਰਤਾ ਰਾਹੀਂ ਦੇਸ਼ ਭਗਤੀ ਦੀਆਂ ਕਵਿਤਾਵਾਂ, ਲੇਖ ਲਿਖਕੇ ਲੋਕਾਂ ਦੀ ਅਣਖ ਨੂੰ ਵੰਗਾਰਦਿਆ ਇੱਕ ਇਨਕਲਾਬੀ ਯੁੱਗ ਦੀ ਸ਼ੁਰੂਆਤ ਕੀਤੀ ਤੇ ਉਨ੍ਹਾਂ ਵਲੋਂ ਪੱਤਰਕਾਰਤਾ ਰਾਹੀਂ ਆਜ਼ਾਦੀ ਦੇ ਘੋਲ ’ਚ ਪਾਏ ਯੋਗਦਾਨ ਦੀ ਮਿਸਾਲ ਦੇਸ਼ ਦੁਨੀਆਂ ’ਚ ਕਿਤੇ ਵੀ ਹੋਰ ਨਹੀਂ ਮਿਲਦੀ ।ਇਸ ਮੌਕੇ ਆਧਰਾਂ ਪ੍ਰਦੇਸ਼ ਤੋਂ ਉਚੇਚੇ ਤੌਰ ’ਤੇ ਸਰਾਭਾ ਪੁੱਜੇ ਜਰਨਲ ਸਕੱਤਰ ਡੀ ਸੋਮਾ ਸੁੰਦਰ ਨੇ ਕਿਹਾ ਕਿ ਸ਼ਹੀਦ ਸਰਾਭਾ ਵਲੋਂ ਨਿੱਕੀ ਉਮਰੇ ਦੇਸ਼ ਤੋਂ ਜਾਨ ਵਾਰਨ ਦਾ ਲਿਆ ਫ਼ੈਸਲਾ ਹਮੇਸ਼ਾਂ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਦੀ ਪ੍ਰੇਰਣਾਂ ਦਿੰਦਾਂ ਰਹੇਗਾ। ਇਸ ਮੌਕੇ ਸੁਰਜੀਤ ਸਿੰਘ ਨੌਰਵੇ, ਸ਼੍ਰੀ ਮਾਰੂਤੀ ਆਧਰਾਂ ਪ੍ਰਦੇਸ਼, ਸਾਬਕਾ ਪ੍ਰਧਾਨ ਜਰਨਲਿਸਟ ਯੂਨੀਅਨ ਐੱਸ.ਐੱਨ. ਸਿਨਹਾ, ਸੰਤੋਖ ਗਿੱਲ ਜਰਨਲ ਸਕੱਤਰ, ਅਮਰਜੀਤ ਸਿੰਘ ਧੰਜਲ ਜ਼ਿਲ੍ਹਾ ਜਰਨਲ ਸਕੱਤਰ ਨੂੰ ਸਰਾਭਾ ਪੁੱਜਣ ’ਤੇ ਉਨ੍ਹਾਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ ਦੇ ਕੇ ਸਪੋਰਟਸ ਕਲੱਬ ਸਰਾਭਾ ਦੇ ਵਾਈਸ ਪ੍ਰਧਾਨ ਦਵਿੰਦਰ ਸਿੰਘ, ਖ਼ਜ਼ਾਨਚੀ ਅਮਰ ਸਿੰਘ ਤੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਨੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਹੋਣ ’ਤੇ ਏ. ਐੱਨ. ਐੱਮ. ਸ਼ਿੰਦਰਪਾਲ ਕੌਰ ਦਾ ਸਨਮਾਨ ਬੇਦਾਗ਼ ਸੇਵਾਵਾਂ ਲਈ ਬੇਟ ਇਲਾਕੇ ਦੇ ਲੋਕ ਹਮੇਸ਼ਾ ਯਾਦ... ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24