04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 3 ਨਵਬੰਰ (ਰਵਿੰਦਰ ਪੁਰੀ)- ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਮਾਜ ਸੇਵਾ ਦੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਰਹਿਨੁਮਾਈ ਹੇਠ ਅਤੇ ਨਾਨਕਸਰ ਠਾਠ ਈਸ਼ਰ ਦਰਬਾਰ ਬੜੂੰਦੀ ਦੇ ਸਹਿਯੋਗ ਨਾਲ ਆਨੰਦ ਈਸ਼ਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਛਪਾਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੀ.

Ad Position 21
No active advertisement
ਅਜੀਤ ਡੈਸਕ 04-11-2026
ਅਹਿਮਦਗੜ੍ਹ, 3 ਨਵਬੰਰ (ਰਵਿੰਦਰ ਪੁਰੀ)- ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਮਾਜ ਸੇਵਾ ਦੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਰਹਿਨੁਮਾਈ ਹੇਠ ਅਤੇ ਨਾਨਕਸਰ ਠਾਠ ਈਸ਼ਰ ਦਰਬਾਰ ਬੜੂੰਦੀ ਦੇ ਸਹਿਯੋਗ ਨਾਲ ਆਨੰਦ ਈਸ਼ਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਛਪਾਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੀ. ਐਮ. ਸੀ ਹਸਪਤਾਲ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲਗਪਗ 285 ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਗਈ। ਕੈਂਪ ਵਿਚ ਅੱਖਾਂ ਦੇ ਰੋਗਾਂ, ਕੰਨ-ਨੱਕ-ਗਲਾ (ਈ. ਐਨ. ਟੀ), ਹੱਡੀਆਂ ਦੇ ਰੋਗਾਂ, ਮੈਡੀਸਨ ਅਤੇ ਫਿਜ਼ੀਓਥੈਰੇਪੀ ਸਮੇਤ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਨਾਨਕਸਰ ਠਾਠ ਈਸ਼ਰ ਦਰਬਾਰ ਪਿਛਲੇ 21 ਸਾਲਾਂ ਤੋਂ ਲਗਾਤਾਰ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਉਂਦਾ ਆ ਰਿਹਾ ਹੈ। ਸਕੂਲ ਡਾਇਰੈਕਟਰ ਕਰਤਾਰ ਸਿੰਘ ਨੇ ਸੀ. ਐਮ. ਸੀ. ਲੁਧਿਆਣਾ ਦੀ ਡਾਕਟਰਾਂ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਤੇ ਸਕੂਲ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕ ਜਗਬੀਰ ਕੌਰ ਗਰੇਵਾਲ, ਪ੍ਰਿੰਸੀਪਲ ਮਨਪ੍ਰੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਤੇ ਪ੍ਰਸ਼ਾਸਨ ਰੇਤੇ ਦੀ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਬੰਦ ਕਰੇ- ਚੇਅਰਮੈਨ ਢਿੱਲੋਂ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਸਾਨੂੰ ਮਾਨਵਤਾ ਦੀ ਨਿਸ਼ਕਾਮ ਸੇਵਾ ਦਾ ਪਾਠ ਵੀ ਸਿਖਾਉਂਦਾ ਹੈ- ਬਾਬਾ ਕਾਰ ਸੇਵਾ ਵਾਲ...
Ad Position 24