03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪ੍ਰਿੰਸੀਪਲ ਹਰਪ੍ਰੀਤ ਸਿੰਘ ਗਰੇਵਾਲ ਨੂੰ ਵਿਦਾਇਗੀ ਪਾਰਟੀ ਦਿੱਤੀ

ਸਿੱਧਵਾਂ ਬੇਟ, 3 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਵਿੰਡੀ (ਲੁਧਿਆਣਾ) ਵਿਖੇ ਸਕੂਲ ਇੰਚਾਰਜ ਗੁਰਇਕਬਾਲ ਸਿੰਘ ਵੋਕੇਸ਼ਨਲ ਲੈਕਚਰਾਰ ਦੀ ਅਗਵਾਈ ਹੇਠ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਰੇਵਾਲ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸਮਾਗਮ ਦੌਰਾਨ ਇਸ ਸਕੂਲ ਦੇ ਸੇਵਾਮੁਕਤ ਲੈਕਚਰਾਰ ਅੰਮ੍ਰਿਤਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਗਰੇਵਾਲ ਅੱਜ 31 ਸਾਲ 9 ਮਹੀਨੇ ਦੀ ਸਰਕਾਰੀ ਸੇਵਾ ਪੂਰੀ ਕਰਕੇ ਸੇਵਾਮੁਕਤ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-11-2026
ਸਿੱਧਵਾਂ ਬੇਟ, 3 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਵਿੰਡੀ (ਲੁਧਿਆਣਾ) ਵਿਖੇ ਸਕੂਲ ਇੰਚਾਰਜ ਗੁਰਇਕਬਾਲ ਸਿੰਘ ਵੋਕੇਸ਼ਨਲ ਲੈਕਚਰਾਰ ਦੀ ਅਗਵਾਈ ਹੇਠ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਰੇਵਾਲ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸਮਾਗਮ ਦੌਰਾਨ ਇਸ ਸਕੂਲ ਦੇ ਸੇਵਾਮੁਕਤ ਲੈਕਚਰਾਰ ਅੰਮ੍ਰਿਤਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਗਰੇਵਾਲ ਅੱਜ 31 ਸਾਲ 9 ਮਹੀਨੇ ਦੀ ਸਰਕਾਰੀ ਸੇਵਾ ਪੂਰੀ ਕਰਕੇ ਸੇਵਾਮੁਕਤ ਹੋ ਰਹੇ ਹਨ।ਸਮਾਗਮ ਨੂੰ ਸੰਬੋਧਨ ਕਰਦਿਆਂ ਲੈਕਚਰਾਰ ਜਗਜੀਤ ਸਿੰਘ ਨੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਨਾਲ ਕਾਲਜ ਸਮੇਂ ਦੀ ਨੇੜਤਾ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਇਸ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਗਿੱਦੜਵਿੰਡੀ ਦੇ ਸਰਪੰਚ ਸੁਖਦੇਵ ਸਿੰਘ ਅਤੇ ਯੂਥ ਆਗੂ ਮਨੀ ਗਰਗ ਨੇ ਪਿੰਡ ਵਾਸੀਆਂ ਵਲੋਂ ਪ੍ਰਿੰਸੀਪਲ ਹਰਪ੍ਰੀਤ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਮਾ. ਅਮਰਜੀਤ ਸਿੰਘ, ਮੁਨੀਸ਼ ਕੁਮਾਰ, ਕਲਰਕ ਸੁਮਨਦੀਪ ਸਿੰਘ, ਕਮਲਜੀਤ ਸਿੰਘ, ਮਾ. ਰਮਨਦੀਪ ਸਿੰਘ, ਡੀ.ਪੀ. ਸੁਖਜੀਵਨ ਸਿੰਘ, ਮਾ. ਬਲਬਹਾਦਰ ਸਿੰਘ, ਮਾ. ਸੰਜੀਵ ਝਾਂਜੀ, ਮਾ. ਜਗਜੀਤ ਸਿੰਘ ਨੇ ਵੀ ਪ੍ਰਿੰਸੀਪਲ ਹਰਪ੍ਰੀਤ ਸਿੰਘ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਗਿੱਦੜਵਿੰਡੀ ਦੇ ਚੇਅਰਮੈਨ ਅਵਤਾਰ ਸਿੰਘ ਤੇ ਹੋਰ ਮੈਂਬਰਾਂ ਦੇ ਨਾਲ ਸਕੂਲ ਦੇ ਵਾਲੀਬਾਲ ਕੋਚ ਹਰਜਗਦੀਪ ਸਿੰਘ ਖੈਹਰਾ ਨੇ ਵੀ ਪ੍ਰਿੰਸੀਪਲ ਹਰਪ੍ਰੀਤ ਸਿੰਘ ਦੀ ਬੇਦਾਗ ਸੇਵਾ ਦੀ ਸ਼ਲਾਘਾ ਕਰਦਿਆਂ ਸਨਮਾਨ ਕੀਤਾ। ਇਸ ਮੌਕੇ ਲੈਕਚਰਾਰ ਸੋਹਣ ਸਿੰਘ, ਕੰਵਲਜੀਤ ਕੌਰ, ਰਵਿੰਦਰ ਕੌਰ, ਮਨਰਮਨ ਕੌਰ, ਮਾ. ਕੁਲਵਿੰਦਰ ਸਿੰਘ, ਨਵਦੀਪ ਸਿੰਘ, ਰਣਦੀਪ ਕੌਰ, ਪਤਵੰਤ ਕੌਰ, ਦੀਪ ਮਾਲਾ, ਰਵਿੰਦਰ ਪਾਲ, ਹਰਪਿੰਦਰਜੀਤ ਸਿੰਘ, ਪ੍ਰੀਤ ਮਹਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਕੌਰ, ਸੁਮਨਜੀਤ ਕੌਰ, ਗੁਰਪ੍ਰੀਤ ਕੌਰ, ਕੰਵਲਜੀਤ ਕੌਰ, ਗੁਰਪ੍ਰੀਤ ਕੌਰ, ਬਲਜੀਤ ਸਿੰਘ, ਬਲਜਿੰਦਰ ਸਿੰਘ, ਸੁਖਦੇਵ ਸਿੰਘ, ਕੁਲਜੀਤ ਕੌਰ, ਜੁਝਾਰ ਕੌਰ, ਪਵਨਦੀਪ ਕੌਰ ਤੇ ਮ ਨਪ੍ਰੀਤ ਸਿੰਘ ਆਦਿ ਹਾਜ਼ਰ ਸਨ। 03Jag03
Ad Position 22
No active advertisement
ਪਿਛਲੀ ਖ਼ਬਰ ‘ਆਪ’ ਇਸਤਰੀ ਵਿੰਗ ਵਲੋਂ ਠੇਕੇਦਾਰ ਹਾਕਮ ਸਿੰਘ ਨੂੰ ਰਾਏਕੋਟ ਤੋਂ ਦੁਬਾਰਾ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਗੋਲੀਕਾਂਡ ਦੇ ਮੁਲਜ਼ਮ ਦੀ ਮੌਤ
Ad Position 24