03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਿੰਡ ਸੁਖਾਣਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਰਾਏਕੋਟ, 3 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਰਾਏਕੋਟ ਦੇ ਪਿੰਡ ਸੁਖਾਣਾ ਵਿਖੇ ਪ੍ਰਾਪਰਟੀ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿਚ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਪਿੰਡ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 04-11-2026
ਰਾਏਕੋਟ, 3 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਰਾਏਕੋਟ ਦੇ ਪਿੰਡ ਸੁਖਾਣਾ ਵਿਖੇ ਪ੍ਰਾਪਰਟੀ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿਚ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਪਿੰਡ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੋਂ ਲਾਲ ਲਕੀਰ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਨਹੀਂ ਦਿੱਤੇ ਸਨ, ਜਿਸ ਕਾਰਨ ਲੋਕਾਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਆਪਣੇ ਘਰ ਦੀ ਰਜਿਸਟਰੀ ਕਰਵਾਉਣ ਵਿਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਲੰਬੇ ਸਮੇਂ ਤੋਂ ਲਟਕਦਾ ਮਸਲਾ ਹੱਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਹੁਣ ਪਿੰਡ ਵਾਸੀ ਆਪਣੇ ਘਰ ਦੇ ਕਾਨੂੰਨੀ ਮਾਲਕ ਬਣ ਗਏ ਹਨ ਅਤੇ ਉਹ ਇਸ ਕਾਰਡ ਦੇ ਆਧਾਰ ’ਤੇ ਬੈਂਕ ਤੋਂ ਕਰਜ਼ਾ, ਘਰ ਦਾ ਨਕਸ਼ਾ ਪਾਸ ਕਰਵਾਉਣਾ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਣਗੇ। ਵਿਧਾਇਕ ਨੇ ਕਿਹਾ ਕਿ ਸਰਕਾਰ ਵਲੋਂ ਹਰ ਪਿੰਡ ਵਿਚ ਸਰਵੇ ਕਰਵਾਕੇ ਇਹ ਕਾਰਡ ਬਣਾਏ ਜਾ ਰਹੇ ਹਨ ਅਤੇ ਬਿਨ੍ਹਾਂ ਕਿਸੇ ਭੇਦਭਾਵ ਤੋਂ ਸਾਰੇ ਯੋਗ ਪਰਿਵਾਰਾਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਪੀ.ਏ. ਕਮਲ ਸਿੰਘ ਸੁਖਾਣਾ, ਨਾਇਬ ਤਹਿਸੀਲਦਾਰ ਪਰਮਿੰਦਰ ਸਿੰਘ, ਸਨੀ ਵਰਮਾ, ਜਸਕਰਨ ਸਿੰਘ ਰੀਡਰ, ਬਿੱਕਰ ਸਿੰਘ ਪਟਵਾਰੀ, ਸਰਪੰਚ ਮਨਜੀਤ ਸਿੰਘ ਸੁਖਾਣਾ, ਜੱਸ ਸਿੰਘ ਹਲਵਾਰਾ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਸਾਬਕਾ ਪੰਚ ਅਵਤਾਰ ਸਿੰਘ, ਸਾਬਕਾ ਪੰਚ ਅਮਰ ਸਿੰਘ, ਪੰਚ ਕਿਰਨਜੀਤ ਕੌਰ, ਪੰਚ ਕਮਲਪ੍ਰੀਤ ਕੌਰ, ਪੰਚ ਸੁਖਦੇਵ ਸਿੰਘ, ਪੰਚ ਸੁਖਵਿੰਦਰ ਸਿੰਘ ਤੇ ਫੌਜੀ ਦਰਬਾਰਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਖਾ ਹਾਈਟੈੱਕ ਖੇਡ ਗਰਾਊਂਡ ’ਚ ਲੜਕੀਆਂ (ਅੰਡਰ-14) ਅੰਤਰ ਜ਼ਿਲ੍ਹਾ ਫੁੱਟਬਾਲ ਮੁਕਾਬਲਾ ਸ਼ੁਰੂ ਅਗਲੀ ਖ਼ਬਰ ‘ਆਪ’ ਇਸਤਰੀ ਵਿੰਗ ਵਲੋਂ ਠੇਕੇਦਾਰ ਹਾਕਮ ਸਿੰਘ ਨੂੰ ਰਾਏਕੋਟ ਤੋਂ ਦੁਬਾਰਾ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਨ ਦੀ ਮੰਗ
Ad Position 24