ਬੀ. ਸੀ. ਵਿੰਗ ਪ੍ਰਧਾਨ ਕੰਬੋ ਨੇ ਬੀ. ਸੀ. ਸਮਾਜ ਦੀਆਂ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ
ਹਠੂਰ, 4 ਨਵੰਬਰ (ਜਸਵਿੰਦਰ ਸਿੰਘ ਛਿੰਦਾ)–ਸ਼੍ਰੋਮਣੀ ਅਕਾਲੀ ਦਲ ਬੀ. ਸੀ.
ਹਠੂਰ, 4 ਨਵੰਬਰ (ਜਸਵਿੰਦਰ ਸਿੰਘ ਛਿੰਦਾ)–ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਹਲਕਾ ਜਗਰਾਉਂ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਹਠੂਰ ਵਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆਂ ਨੂੰ ਚੋਣ ਮੈਨੀਫੈਸਟੋ ਕਮੇਟੀ ਮੈਂਬਰ ਤੇ ਹਲਕਾ ਜਗਰਾਉਂ ਦੇ ਇੰਚਾਰਜ ਐੱਸ. ਆਰ. ਕਲੇਰ ਰਾਹੀਂ ਬੀ. ਸੀ. ਸਮਾਜ ਦੀਆਂ ਕੁਝ ਮਹੱਤਵਪੂਰਨ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਮੰਗ ਪੱਤਰ ਵਿਚ ਬੀ. ਸੀ. ਸਮਾਜ ਲਈ 27 ਪ੍ਰਤੀਸ਼ਤ ਰਿਜ਼ਰਵੇਸ਼ਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਸਕੂਲਾਂ ਵਿਚ ਵੀ ਉਨ੍ਹਾਂ ਲਈ ਸਰਕਾਰੀ ਨੌਕਰੀਆਂ ਲਈ 12 ਪ੍ਰਤੀਸ਼ਤ ਕੋਟੇ ਨੂੰ ਵਧਾਉਣ ਦੀਆਂ ਮੰਗਾਂ ਸ਼ਾਮਿਲ ਹਨ। ਪ੍ਰਧਾਨ ਕੰਬੋ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੂੰ ਮੰਗ ਪੱਤਰ ਦਿੰਦਿਆਂ ਉਕਤ ਮੰਗਾਂ ਨੂੰ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤੀ ਅਤੇ ਪੰਜਾਬ ਅੰਦਰ 2027 ਦੌਰਾਨ ਪਾਰਟੀ ਦੀ ਸਰਕਾਰ ਬਨਣ ਉਪਰੰਤ ਉਕਤ ਮੰਗਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਅਤੇ ਸਰਕਾਰ ਬਨਣ ਉਪਰੰਤ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਪੂਰਨ ਭਰੋਸਾ ਦਿੱਤਾ ਹੈ।