ਸਰਕਾਰੀ ਸਕੂਲ ਦੇਹੜਕਾ ਵਿਖੇ ਵੋਕੈਸ਼ਨਲ ਕਲਾਸ ਰੂਮ ਦਾ ਕੀਤਾ ਉਦਘਾਟਨ
ਹਠੂਰ, 6 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜਕਾ ਵਿਖੇ ਇੰਚਾਰਜ ਪ੍ਰਿੰਸੀਪਲ ਅਵਤਾਰ ਸਿੰਘ ਮਾਣੂੰਕੇ ਦੀ ਦੇਖ ਰੇਖ ਹੇਠ 12 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਵੋਕੇਸ਼ਨਲ ਕਲਾਸ ਰੂਮ ਦਾ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਪਤੀ ਪ੍ਰੋ. ਸੁਖਵਿੰਦਰ ਸਿੰਘ ਵਲੋਂ ਉਦਘਾਟਨ ਕੀਤਾ ਗਿਆ।
ਹਠੂਰ, 6 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜਕਾ ਵਿਖੇ ਇੰਚਾਰਜ ਪ੍ਰਿੰਸੀਪਲ ਅਵਤਾਰ ਸਿੰਘ ਮਾਣੂੰਕੇ ਦੀ ਦੇਖ ਰੇਖ ਹੇਠ 12 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਵੋਕੇਸ਼ਨਲ ਕਲਾਸ ਰੂਮ ਦਾ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਪਤੀ ਪ੍ਰੋ. ਸੁਖਵਿੰਦਰ ਸਿੰਘ ਵਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਨੰਬਰਦਾਰ ਜਸਵੀਰ ਸਿੰਘ ਦੇਹੜਕਾ, ਨੰਬਰਦਾਰ ਪਿਆਰਾ ਸਿੰਘ ਭੱਟੀ ਉੱਚੇਚੇ ਤੌਰ ’ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ. ਸੁਖਵਿੰਦਰ ਸਿੰਘ ਅਤੇ ਚੇਅਰਮੈਨ ਕਰਮਜੀਤ ਸਿੰਘ ਡੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਅੱਜ ਸਿੱਖਿਆ ਖੇਤਰ ਵਿਚ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ। ਨੰਬਰਦਾਰ ਪਿਆਰਾ ਸਿੰਘ ਭੱਟੀ ਵਲੋਂ ਸਕੂਲ ਦੀਆਂ ਕੁਝ ਮੰਗਾਂ ਨੂੰ ਉਨ੍ਹਾਂ ਅੱਗੇ ਰੱਖਿਆ ਤਾਂ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਉਨ੍ਹਾਂ ਦੀਆਂ ਇਹ ਮੰਗਾਂ ਨੂੰ ਪੂਰਾ ਕਰਨਗੇ। ਨੰਬਰਦਾਰ ਜਸਵੀਰ ਸਿੰਘ ਦੇਹੜਕਾ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਪੜ੍ਹਾਈ ਦੇ ਨਾਲ ਨਾਲ ਸਕੂਲ ਦੇ ਬੱਚੇ ਕਿੱਤਾ ਮੁਖੀ ਪੜ੍ਹਾਈ ਕਰਕੇ ਆਪਣੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕ ਸਕਣਗੇ। ਆਪਣੇ ਨਾਵਲਕਾਰ ਜਸਵਿੰਦਰ ਸਿੰਘ ਛਿੰਦਾ ਨੇ ਵੀ ਸੰਬੋਧਨ ਕੀਤਾ। ਆਖਿਰ ਵਿਚ ਪ੍ਰਿੰਸੀਪਲ ਅਵਤਾਰ ਸਿੰਘ ਮਾਣੂੰਕੇ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਖਹਿਰਾ ਪੰਚ, ਗਿਆਨੀ ਹਰਦੇਵ ਸਿੰਘ ਸਿੱਧੂ, ਬਲਦੇਵ ਸਿੰਘ ਧਾਲੀਵਾਲ, ਪਰਮਜੀਤ ਸਿੰਘ ਭੱਟੀ ਪੰਚ, ਅਮਨਦੀਪ ਸਿੰਘ ਭੱਟੀ ਪੰਚ, ਵੀਰਬਲ ਸਿੰਘ ਗਿੱਲ ਪੰਚ, ਜਸਵਿੰਦਰ ਸਿੰਘ ਭੱਟੀ ਪੰਚ, ਬਲਦੇਵ ਸਿੰਘ ਖਹਿਰਾ, ਜਸਵਿੰਦਰ ਸਿੰਘ ਜੱਸਾ, ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।