06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੇ ਪੰਜਾਬ ਦੀ ਰਾਜਨੀਤੀ ’ਚ ਨਵਾਂ ਜੋਸ਼ ਪੈਦਾ ਕੀਤਾ- ਦਰਸ਼ਨ ਸਿੰਘ ਬੀਰਮੀ

ਭੂੰਦੜੀ, 6 ਨਵੰਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਕਿਹਾ ਕਿ ਬੀਤੇ ਦਿਨੀਂ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਆਯੋਜਿਤ ਕੀਤੀ ਗਈ ਵਿਸ਼ਾਲ ਰੈਲੀ ਨੇ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕੀਤਾ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਦੀ ਇਸ ਰੈਲੀ ਵਿਚ ਸ਼ਮੂਲੀਅਤ ਨੇ ਕਾਂਗਰਸੀ ਵਰਕਰਾਂ ਵਿਚ ਨਵੀਂ ਊਰਜਾ ਭਰੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਭੂੰਦੜੀ, 6 ਨਵੰਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਕਿਹਾ ਕਿ ਬੀਤੇ ਦਿਨੀਂ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਆਯੋਜਿਤ ਕੀਤੀ ਗਈ ਵਿਸ਼ਾਲ ਰੈਲੀ ਨੇ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕੀਤਾ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਦੀ ਇਸ ਰੈਲੀ ਵਿਚ ਸ਼ਮੂਲੀਅਤ ਨੇ ਕਾਂਗਰਸੀ ਵਰਕਰਾਂ ਵਿਚ ਨਵੀਂ ਊਰਜਾ ਭਰੀ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਤ ਹੋਵੇਗੀ। ਦਰਸ਼ਨ ਸਿੰਘ ਬੀਰਮੀ ਨੇ ਦੱਸਿਆ ਕਿ ਸੰਗਰੂਰ ਵਿਖੇ ਹੋਈ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਦਾਖਾ ਤੋਂ ਸੈਂਕੜੇ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਬੱਸਾਂ ਅਤੇ ਨਿੱਜੀ ਵਾਹਨਾਂ ਰਾਹੀਂ ਰਵਾਨਾ ਹੋਇਆ। ਇਸ ਕਾਫ਼ਲੇ ਵਿਚ ਪਾਰਟੀ ਦੇ ਵੱਖ-ਵੱਖ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਇਹ ਵੱਡਾ ਇਕੱਠ ਪਾਰਟੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੇ ਜਥੇਬੰਦਕ ਇਕਜੁੱਟਤਾ ਦਾ ਪ੍ਰਗਟਾਵਾ ਕਰਦਾ ਹੈ। ਦਰਸ਼ਨ ਸਿੰਘ ਬੀਰਮੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨੂੰ ਸੁਣਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਦਾ ਸੰਗਰੂਰ ਪਹੁੰਚਣਾ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਵਿਚ ਲੋਕਾਂ ਦੀ ਦਿਲਚਸਪੀ ਨੂੰ ਦਰਸਾਉਂਦਾ ਹੈ। ਉਨ੍ਹਾਂ ਅਨੁਸਾਰ ਪੰਜਾਬ ਦੇ ਲੋਕ ਸੂਬੇ ਦੇ ਮੌਜੂਦਾ ਹਾਲਾਤ ਅਤੇ ਭਵਿੱਖ ਨੂੰ ਲੈ ਕੇ ਨਵੀਂ ਆਸ ਰੱਖਦੇ ਹਨ ਅਤੇ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਦਾਖਾ ਵਿੱਚ ਕਾਂਗਰਸੀ ਵਰਕਰ ਪੂਰੀ ਇਕਜੁੱਟਤ ਾ ਅਤੇ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਉਣ ਵਾਲੇ ਦਿਨਾਂ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਜਾਣਗੇ। ਅੰਤ ਵਿਚ ਦਰਸ਼ਨ ਸਿੰਘ ਬੀਰਮੀ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮਿਹਨਤ, ਇਕਜੁੱਟਤਾ ਅਤੇ ਲੋਕਾਂ ਨਾਲ ਵਧਦੇ ਸੰਪਰਕ ਸਦਕਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪੰਜਾਬ ਵਿਚ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਭਗਵਾਨ ਵਾਲਮੀਕਿ ਨੂੰ ਸਮਰਪਿਤ ਸਤਿਸੰਗ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਦੇਹੜਕਾ ਵਿਖੇ ਵੋਕੈਸ਼ਨਲ ਕਲਾਸ ਰੂਮ ਦਾ ਕੀਤਾ ਉਦਘਾਟਨ
Ad Position 24