07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਮੰਡੀ ਮੁੱਲਾਂਪੁਰ ’ਚ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਸਮਾਗਮ 9 ਨੂੰ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਵਾਤਾਵਰਨ ਦੀ ਸਵੱਛਤਾ ਨੂੰ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਸੰਸਥਾ ਦੇ ਚੇਅਰਮੈਨ ਸੰਤ ਬਾਬਾ ਕਰਨੈਲ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਚੇਅਰਮੈਨ ਸੰਤ ਬਾਬਾ ਕਰਨੈਲ ਸਿੰਘ 07-11-2026
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਵਾਤਾਵਰਨ ਦੀ ਸਵੱਛਤਾ ਨੂੰ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਸੰਸਥਾ ਦੇ ਚੇਅਰਮੈਨ ਸੰਤ ਬਾਬਾ ਕਰਨੈਲ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਵਾਲੇ ਦਿਨ ਆਤਿਸ਼ਬਾਜ਼ੀ ਚਲਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਕਈ ਤਰ੍ਹਾਂ ਦੇ ਸੜਕ ਹਾਦਸੇ, ਬਿਮਾਰੀਆਂ ਅਤੇ ਅੱਗਜਨੀ ਦੀਆਂ ਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ। ਇਸ ਨੂੰ ਆਦਿ ਕਾਲ ਤੋਂ ਹੀ ਦੀਵੇ ਜਗਾ ਕੇ ਅਤੇ ਘਰ ਦੀਆਂ ਬਣੀਆਂ ਮਠਿਆਈਆਂ ਖਾ ਕੇ ਹੀ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਵਲੋਂ ਪੰਜਾਬ ਦੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿਉਂ ਆਪਣੀ ਪੂਰੀ ਮੁਸਤੈਦੀ ਅਤੇ ਚੌਕਸੀ ਵਰਤਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਤੇ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਨਾਲ ਖਿਲਵਾੜ ਨਾ ਹੋਵੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਰਿਸ਼ਤੇਦਾਰਾਂ, ਦੋਸਤਾਂ ਅਤੇ ਸੰਬੰਧੀਆਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਘਰ ਦੀਆਂ ਬਣੀਆਂ ਮਠਿਆਈਆਂ ਅਤੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਪੌਦੇ ਭੇਟ ਕਰਨ।
Ad Position 22
No active advertisement
ਪਿਛਲੀ ਖ਼ਬਰ ਸਰਾਭਾ ’ਚ ਘੋੜਿਆਂ ਦੀਆ ਦੌੜਾਂ ਦਾ ਵਿਧਾਇਕ ਇਯਾਲੀ ਵਲੋਂ ਉਦਘਾਟਨ ਲਵਲੀ ਗੱਬੇਮਾਜਰਾ ਦੇ ਘੋੜੇ ਪ੍ਰਧਾਨ ਮੰਤਰੀ ਨੇ ਹਾਸਲ ਕ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24