ਦੀਵਾਲੀ ਤੇ ਧਨਤੇਰਸ ਮੌਕੇ ਜਗਰਾਉਂ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ
ਪੱਖੋਵਾਲ-ਸਰਾਭਾ, 6 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਗੁਰੂ ਅਮਰਦਾਸ ਅਪਾਹਜ਼ ਆਸ਼ਰਮ ਸਰਾਭਾ ਵਿਖੇ ਮੁਫ਼ਤ ਸਿਹਤ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਫੀਤਾ ਕੱਟ ਕੇ ਕੀਤਾ।
ਪੱਖੋਵਾਲ-ਸਰਾਭਾ, 6 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਗੁਰੂ ਅਮਰਦਾਸ ਅਪਾਹਜ਼ ਆਸ਼ਰਮ ਸਰਾਭਾ ਵਿਖੇ ਮੁਫ਼ਤ ਸਿਹਤ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਫੀਤਾ ਕੱਟ ਕੇ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਵਡਮੁੱਲਾਂ ਸਰਮਾਇਆ ਹਨ। ਇਨ੍ਹਾਂ ਦੀ ਦੇਖਭਾਲ ਕਰਨਾ ਸਾਡਾ ਮੁੱਢਲਾ ਫਰਜ਼ ਹੈ। ਇਸ ਲਈ ਪੰਜਾਬ ਸਰਕਾਰ ਵੀ ਬਜ਼ੁਰਗਾਂ ਦੀ ਦੇਖਭਾਲ ਲਈ ਵੱਡੇ ਯਤਨ ਕਰ ਰਹੀ ਹੈ ਤਾਂ ਜੋ ਅਸੀਂ ਇਨ੍ਹਾਂ ਦੇ ਤਜਰਬਿਆਂ ਤੋਂ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕੀਏ। ਇਸ ਮੌਕੇ ਉਨ੍ਹਾਂ ਡਾ: ਨੌਰੰਗ ਸਿੰਘ ਮਾਂਗਟ ਦੀ ਅਗਵਾਈ ਹੇਠ ਚੱਲ ਰਹੇ ਗੁਰੂ ਅਮਰਦਾਸ ਅਪਾਹਜ ਆਸ਼ਰਮ ’ਚ ਬਜ਼ੁਰਗਾਂ ਦੀ ਕੀਤੀ ਜਾ ਰਹੀ ਸਾਂਭ-ਸੰਭਾਲ ਦੀ ਸ਼ਲਾਘਾ ਕੀਤੀ। ਇਸ ਕੈਂਪ ਦੌਰਾਨ ਜਿੱਥੇ ਮਾਹਿਰ ਡਾਕਟਰਾਂ ਵਲੋਂ ਕੈਂਪ ਦੌਰਾਨ ਆਏ ਸੈਂਕੜੇ ਬਜ਼ੁਰਗਾਂ ਦੇ ਦੰਦਾਂ ਦੀ ਜਾਂਚ ਮਾਹਿਰ ਡਾ: ਪ੍ਰਵਿੰਦਰ ਕੌਰ, ਡਾ: ਅਨਸੁਲ, ਅੱਖਾਂ ਦੇ ਮਾਹਿਰ ਡਾ: ਚਿਰਨਜੀਵ ਸਿੰਘ ਡਾ: ਸ਼ਿਵਾਨੀ ਗੋਇਲ, ਡਾ: ਕੁਲਦੀਪ ਕੌਰ, ਸਮੇਤ ਡਾ: ਗੁਰਸਿਮਰਨ ਕੌਰ, ਡਾ: ਖੁਸ਼ਬੂ ਸਮੇਤ ਆਯੂਰਵੈਦਿਕ ਦੇ ਡਾਕਟਰ ਕਮਲਜੀਤ ਕੌਰ, ਡਾ: ਅੰਜਲੀ ਦੀ ਟੀਮ ਨੇ ਅੱਖਾਂ ਸਮੇਤ ਹੋਰ ਬਿਮਾਰੀਆ ਦਾ ਚੈੱਕਅੱਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ। ਕੈਂਪ ਦੌਰਾਨ ਬੈਂਕ ਅਧਿਕਾਰੀਆਂ ਨੇ ਘੱਟ ਪੜ੍ਹੇ ਲਿਖੇ ਬਜ਼ੁਰਗਾਂ ਨਾਲ ਅੱਜ ਕੱਲ੍ਹ ਹੁੰਦੀਆਂ ਆਨਲਾਈਨ ਠੱਗੀਆਂ ਤੋਂ ਬਚਣ ਸੰਬੰਧੀ ਜਾਣਕਾਰੀ ਦਿੱਤੀ। ਅੰਤ ’ਚ ਬਾਹਰੋਂ ਆਏ ਮਹਿਮਾਨਾਂ ਤੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਪ੍ਰਧਾਨ ਚਰਨ ਸਿੰਘ ਜੋਧਾਂ ਨੇ ਕੀਤਾ। ਇਸ ਮੌਕੇ ਜਸਪ੍ਰੀਤ ਕੌਰ, ਅਵਤਾਰ ਸਿੰਘ, ਦਰਬਾਰਾ ਸਿੰਘ, ਗੁਰਪ੍ਰੀਤ ਸਿੰਘ ਤੇ ਹਰਮੰਦਰ ਸਿੰਘ ਆਦਿ ਹਾਜ਼ਰ ਸਨ।